- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਓ.ਪੀ. ਸੋਨੀ ਦੇ ਹੇਠ ਡਾਕਟਰੀ ਸਿੱਖਿਆ ਬਾਰੇ ਸਲਾਹਕਾਰੀ ਗਰੁੱਪ ਦਾ ਗਠਨ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਸਲਾਹਕਾਰੀ ਗਰੁੱਪ ਗਠਿਤ ਕਰਨ ਦਾ ਹੁਕਮ ਜਾਰੀ ਕੀਤਾ ਹੈ ਜਿਸ ਦੇ ਨਾਲ ਇਨਾਂ ਗਰੁੱਪਾਂ ਦੀ ਗਿਣਤੀ ਨੌਂ ਹੋ ਗਈ ਹੈ। ਇਹ ਗਰੁੱਪ ਮਹੱਤਵਪੂਰਨ ਸਰਕਾਰੀ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਇਨਾਂ ਦਾ ਅਨੁਮਾਨ ਲਾਉਣ ਲਈ ਗਠਿਤ ਕੀਤੇ ਗਏ ਹਨ। ਮੈਡੀਕਲ ਸਿੱਖਿਆ ’ਚ ਸੁਧਾਰ ਲਈ ਬਣਾਏ ਗਏ ਇਸ ਨਵੇਂ ਗਰੁੱਪ ਦਾ ਮੁਖੀ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਬਣਾਇਆ ਗਿਆ ਹੈ ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਹੋਰ ਮੈਂਬਰ ਹੋਣਗੇ। ਬਹੁਤ ਸਾਰੇ ਵਿਧਾਇਕ ਅਤੇ ਅਫ਼ਸਰ ਵੀ ਇਸ ਗਰੁੱਪ ਦਾ ਹਿੱਸਾ ਹੋਣਗੇ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਗਰੁੱਪ ਦਾ ਗਠਨ ਵੀ ਹੋਰ ਸਲਾਹਕਾਰੀ ਗਰੁੱਪਾਂ ਦੇ ਨਾਲ ਕੀਤਾ ਗਿਆ ਸੀ ਪਰ ਇਹ ਉਨਾਂ ਵਿੱਚੋਂ ਬੇਧਿਆਨੀ ਨਾਲ ਰਹਿ ਗਿਆ ਸੀ। ਮੁੱਖ ਮੰਤਰੀ ਵੱਲੋਂ ਗਠਿਤ ਕੀਤੇ ਗਏ ਇਨਾਂ ਗਰੁੱਪਾਂ ਦਾ ਉਦੇਸ਼ ਸਰਕਾਰ ਦੇ ਮਹੱਤਵਪੂਰਨ ਪੋ੍ਰਗਰਾਮਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਪੂਰਨਾ ਹੈ। ਵੱਖ-ਵੱਖ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਅਨੁਮਾਨ ਲਾਉਣ ਤੋਂ ਇਲਾਵਾ ਇਹ ਗਰੁੱਪ ਲੋਕਾਂ ਦੀ ਵੀਡਬੈਕ ਦੇ ਆਧਾਰ ’ਤੇ ਸੋਧਾਂ ਲਈ ਸੁਝਾਅ ਦੇਣਗੇ। ਇਨਾਂ ਸਕੀਮਾਂ ਵਿੱਚ ਸੋਧਾਂ ਜੁਲਾਈ ਦੇ ਅੱਧ ਵਿੱਚ ਨੋਟੀਫਾਈ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਦਾ ਉਦੇਸ਼ ਸਕੀਮਾਂ ਦਾ ਲਾਭ ਜਲਦੀ ਤੋਂ ਜਲਦੀ ਲਾਭਪਾਤਰੀਆਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੇ ਜੀਵਨ ਵਿੱਚ ਪ੍ਰਭਾਵਸ਼ਾਲੀ ਬਦਲਾਅ ਲਿਆਉਣਾ ਹੈ।


