ਕੈਪਟਨ ਅਮਰਿੰਦਰ ਸਿੰਘ ਵੱਲੋਂ ਕਮਲਾ ਸ਼ਰਮਾ ਦੇ ਪਤੀ ਦੀ ਮੌਤ ‘ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਵੀ ਹਮਦਰਦੀ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੜ੍ਹਦੀਕਲਾ ਦੀ ਸੀਨੀਅਰ ਪੱਤਰਕਾਰ ਕਮਲਾ ਸ਼ਰਮਾ ਦੇ ਪਤੀ ਤਰਸੇਮ ਲਾਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਤਰਸੇਮ ਲਾਲ (68) ਨੇ ਅੱਜ ਸਵੇਰੇ ਪੀ.ਜੀ.ਆਈ. ਵਿਖੇ ਸੰਖੇਪ ਬੀਮਾਰੀ ਤੋਂ ਬਾਅਦ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਆਪਣੀ ਪਤਨੀ, ਇਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਆਪਣੇ ਸ਼ੌਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀ ਤਰਸੇਮ ਲਾਲ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਮਲਾ ਸ਼ਰਮਾ ਅਤੇ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

VIA PUNJAB