- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਦੀ ਸਹਾਇਤਾ ਦਾ ਐਲਾਨ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਸ੍ਰੀ ਕੰਵਲ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਇਮਦਾਦ ਸੌਂਪਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਕਿ ਸ੍ਰੀ ਕੰਵਲ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ 100 ਵਰ੍ਹਿਆਂ ਦੀ ਉਮਰ ਪਾਰ ਕਰ ਚੁੱਕੇ ਸ੍ਰੀ ਕੰਵਲ ਨੇ ਕਈ ਨਾਵਲਾਂ ਸਮੇਤ ਲਗਪਗ 100 ਕਿਤਾਬਾਂ ਦੀ ਰਚਨਾ ਕਰਕੇ ਪੰਜਾਬੀ ਸਾਹਿਤ ਨੂੰ ਹੋਰ ਅਮੀਰ ਕੀਤਾ। ਸ੍ਰੀ ਕੰਵਲ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮਵਰ ਪੰਜਾਬੀ ਲੇਖਕ ਨੇ ਆਪਣਾ ਸਮੁੱਚਾ ਜੀਵਨ ਪੰਜਾਬ ਮਾਂ ਬੋਲੀ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ।


