- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ 634 ਕਾਲਜਾਂ ਦੇ ਐਸ.ਸੀ. ਸਕਾਲਸ਼ਿਪ ਦਾ ਬੈਕਲਾਗ ਪੂਰਾ ਕਰਨ ਲਈ 118.42 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 634 ਕਾਲਜਾਂ ਵਿੱਚ ਪੜ ਰਹੇ ਐਸ.ਸੀ. ਵਿਦਿਆਰਥੀਆਂ ਦੇ ਲਈ ਲੰਬਿਤ ਪਏ ਸਕਾਲਰਸ਼ਿਪ ਦੇ ਬੈਕਲਾਗ ਨੂੰ ਨਿਪਟਾਉਣ ਲਈ 118.42 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਬੈਕਲਾਗ ਵਿੱਤੀ ਸਾਲ 2015-16 ਅਤੇ 2016-17 ਦਾ ਹੈ। ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨਾਲ ਮੀਟਿੰਗ ਦੌਰਾਨ ਇਸ ਫੈਸਲੇ ਦਾ ਐਲਾਨ ਕੀਤਾ। ਡਿਗਰੀ ਕਾਲਜਾਂ, ਤਕਨੀਕੀ ਅਤੇ ਮੈਡੀਕਲ ਸਿੱਖਿਆ ਸੰਸਥਾਵਾਂ ਸਣੇ 312 ਕਾਲਜਾਂ ਵਿੱਚ ਪੜ ਰਹੇ ਐਸ.ਸੀ. ਵਿਦਿਆਰਥੀਆਂ ਦੇ ਲਈ 118.42 ਕਰੋੜ ਰੁਪਏ ਵਿਚੋਂ 67.42 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸੇ ਤਰਾਂ ਹੀ ਬਾਕੀ 51 ਕਰੋੜ ਰੁਪਏ ਸਕੂਲ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ) ਸੰਸਥਾਵਾਂ ਵਿੱਚ ਅਤੇ ਉਪਰੋਕਤ ਸਟ੍ਰੀਮਜ ਦੇ 322 ਕਾਲਜਾਂ ਦੇ ਵਿਦਿਆਰਥੀਆਂ ਲਈ ਜਾਰੀ ਕੀਤੇ ਜਾਣਗੇ। ਐਸ.ਸੀ. ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕਾਲਰਸ਼ਿਪ ਲਾਭਪਾਤਰੀਆਂ ਲਈ ਨਿਯਮਿਤ ਫੰਡ ਪਹਿਲ ਦੇ ਆਧਾਰ ‘ਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉਹ ਬਿਨਾਂ ਕਿਸੇ ਅੜਚਨ ਤੋਂ ਆਪਣੀ ਪੜਾਈ ਮੁਕੰਮਲ ਕਰਨ ਲਈ ਸਮਰੱਥ ਹੋ ਸਕਣ।


