ਕੈਲਗਰੀ ‘ਚ ਅੱਗ ਕਾਰਨ ਘਰ ਸੜਿਆ

ਕੈਲਗਰੀ, ਉੱਤਰ-ਪੂਰਬੀ ਕੈਲਗਰੀ ਵਿਚ ਟੈਂਪਲ ਖੇਤਰ ‘ਚ ਅੱਗ ਲੱਗਣ ਕਾਰਨ ਇਕ ਘਰ ਬੁਰੀ ਤਰਾਂ ਸੜ ਗਿਆ ਹੈ | ਅੱਗ ਬੁਝਾਊ ਅਮਲੇ ਨੇ ਤੁਰੰਤ ਘਟਨਾ ਸਥਾਨ ‘ਤੇ ਪੁੱਜ ਕੇ ਅੱਗ ‘ਤੇ ਕਾਬੂ ਪਾਇਆ | ਅਧਿਕਾਰੀਆਂ ਅਨੁਸਾਰ ਕੁੱਲ 28 ਮੁਲਾਜ਼ਮਾਂ ਨੇ ਅੱਗ ਬੁਝਾਉਣ ਲਈ ਜੱਦੋ-ਜਹਿਦ ਕੀਤੀ ਤੇ ਅੱਗ ਨੂੰ ਨੇੜਲੇ ਘਰਾਂ ਤੱਕ ਨਹੀਂ ਫੈਲਣ ਦਿੱਤਾ ਗਿਆ | ਘਰ ਵਿਚ ਰਹਿੰਦੇ ਪਰਿਵਾਰ ਦੇ 5 ਮੈਂਬਰ ਸੁਰੱਖਿਅਤ ਬਾਹਰ ਨਿਕਲ ਆਏ ਸਨ ਅਤੇ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ | ਅਧਿਕਾਰੀਆਂ ਵਲੋਂ ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ |

VIA PUNJAB