- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ‘ਚ ਸਕੂਲੀ ਪ੍ਰੀਖਿਆਵਾਂ ਮੁਲਤਵੀ, 31 ਮਾਰਚ ਤੱਕ ਸਟਾਫ਼ ਨੂੰ ਵੀ ਛੁੱਟੀ ‘ਤੇ ਭੇਜਿਆ
ਲੋੜ ਪੈਣ ‘ਤੇ ਸਕੂਲੀ ਇਮਾਰਤਾਂ ਨੂੰ ਆਇਸੋਲੇਸ਼ਨ ਵਾਰਡਾਂ ਵਜੋਂ ਵਰਤਣ ਲਈ ਕਰ ਦਿੱਤਾ ਜਾਵੇਗਾ ਖ਼ਾਲੀ: ਵਿਜੈ ਇੰਦਰ ਸਿੰਗਲਾ
ਚੰਡੀਗੜ – ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦੇ ਮੱਦੇਨਜ਼ਰ ਸੂਬੇ ਵਿਚ ਸਾਰੀਆਂ ਸਕੂਲੀ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਅਤੇ ਅਧਿਆਪਕਾਂ ਨੂੰ ਛੁੱਟੀ ‘ਤੇ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀ ਵਰਤਣ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ ਅਤੇ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ-ਨਾਲ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਸਟਾਫ਼ ਨੂੰ 31 ਮਾਰਚ ਤੱਕ ਛੁੱਟੀ ‘ਤੇ ਭੇਜਿਆ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਗਤੀਵਿਧੀ ‘ਤੇ ਆਪ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੀ ਇਸ ਵਾਇਰਸ ਨੂੰ ਲੈ ਕੇ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਲੋੜ ਪੈਣ ‘ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਆਇਸੋਲੇਸ਼ਨ ਵਾਰਡਾਂ ‘ਚ ਤਬਦੀਲ ਕਰਨ ਲਈ ਵੀ ਖ਼ਾਲੀ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕਿਸੇ ਅਣਸੁਖਾਵੀਂ ਸਥਿਤੀ ਦੇ ਸਨਮੁਖ ਸਿਹਤ ਵਿਭਾਗ ਵੱਲੋਂ ਮੰਗ ਕਰਨ ‘ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਤੁਰੰਤ ਖ਼ਾਲੀ ਕਰ ਦਿੱਤਾ ਜਾਵੇਗਾ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਕੂਲੀ ਗਤੀਵਿਧੀਆਂ ‘ਤੇ ਅਸਥਾਈ ਤੌਰ ‘ਤੇ ਰੋਕ ਲਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪੱਧਰ ‘ਤੇ ਮੁਹਿੰਮ ਚਲਾਈ ਗਈ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਵਾਰਡ ਵਿਚ ਸਿਹਤ ਵਿਭਾਗ ਦੀ ਅਗਵਾਈ ਵਿਚ ਸਿਖਲਾਈ ਪ੍ਰਾਪਤ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਕੋਰੋਨਾ ਵਾਇਰਸ ਦੇ ਲੱਛਣਾਂ ਅਤੇ ਇਸ ਤੋਂ ਬਚਣ ਲਈ ਇਹਤਿਆਤੀ ਕਦਮਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ।


