- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਰੋਨਾਵਾਇਰਸ ਅਮਰੀਕਾ ਨੇ ਉੱਤਰੀ ਕੋਰੀਆ ਨੂੰ ਮਦਦ ਦੇਣ ਦਾ ਕੀਤਾ ਵਾਅਦਾ
ਵਾਸ਼ਿੰਗਟਨ – ਅਮਰੀਕਾ ਨੇ ਉੱਤਰੀ ਕੋਰੀਆ ਨੂੰ ਕੋਰੋਨਾਵਾਇਰਸ ਨਾਲ ਲੜਨ ਵਿਚ ਮਦਦ ਦੇਣ ਦਾ ਵਾਅਦਾ ਕੀਤਾ ਹੈ। ਵਿਦੇਸ਼ ਵਿਭਾਗ ਦੀ ਬੁਲਾਰਨ ਮੋਰਗਨ ਓਰਟਾਗਸ ਨੇ ਕਿਹਾ ਕਿ ਅਮਰੀਕਾ ਉੱਤਰੀ ਕੋਰੀਆਈ ਲੋਕਾਂ ਦੇ ਚਪੇਟ ਵਿਚ ਆਉਣ ਨੂੰ ਲੈ ਕੇ ਚਿੰਤਤ ਹੈ ਕਿਉਂਕਿ ਗੁਆਂਢੀ ਦੇਸ਼ ਚੀਨ ਵਿਚ ਕੋਰੋਨਾਵਾਇਰਸ ਮਹਾਮਾਰੀ ਦਾ ਰੂਪ ਲੈ ਚੁੱਕਾ ਹੈ। ਇਸ ਨਾਲ ਹੁਣ ਤੱਕ 1500 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਨੇ ਇਕ ਬਿਆਨ ਵਿਚ ਕਿਹਾ,”ਅਮਰੀਕਾ ਇਹਨਾਂ ਸੰਗਠਨਾਂ ਨੂੰ ਮਦਦ ਦੀ ਤੁਰੰਤ ਮਨਜ਼ੂਰੀ ਦਿਵਾਉਣ ਲਈ ਤਿਆਰ ਹੈ।” ਉੱਤਰੀ ਕੋਰੀਆ ਵਿਚ ਅਧਿਕਾਰੀਆਂ ਨੇ ਕੋਰੋਨਾਵਾਇਰਸ ਦੇ ਮਾਮਲਿਆਂ ਦੇ ਬਾਰੇ ਵਿਚ ਕੁਝ ਨਹੀਂ ਕਿਹਾ ਹੈ ਪਰ ਸਰਕਾਰੀ ਮੀਡੀਆ ਨੇ ਇਸ ਹਫਤੇ ਕਿਹਾ ਕਿ ਵਿਦੇਸ਼ੀਆਂ ਨੂੰ 30 ਦਿਨਾਂ ਦੇ ਲਈ ਵੱਖਰੀ ਜਗ੍ਹਾ ‘ਤੇ ਰੱਖਿਆ ਜਾਵੇਗਾ।


