- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਹੋਵੇਗੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਦੀ ਆਗਿਆ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।


