- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਵਿਡ ਨਾਲ ਮੁਕਾਬਲਾ ਕਰਨ ਲਈ ਭਾਰਤ ਨੂੰ 60 ਕਰੋੜ ਰੁਪਏ ਦੇਵੇਗਾ ਕੈਨੇਡਾ
ਓਟਾਵਾ – ਕੈਨੇਡੀਅਨ ਸਰਕਾਰ ਨੇ ਕੋਵਿਡ-19 ਲਹਿਰ ਦੇ ਫੈਲਣ ਤੋਂ ਬਾਅਦ ਸਾਹਮਣੇ ਆਈ ਸਥਿਤੀ ਨਾਲ ਨਜਿੱਠਣ ਲਈ ਭਾਰਤ ਨੂੰ 10 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 60 ਕਰੋੜ ਰੁਪਏ) ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਕੈਨੇਡਾ ਤੋਂ ਇਲਾਵਾ ਹੋਰ ਵੀ ਕਈ ਦੇਸ਼ ਭਾਰਤ ਨੂੰ ਸਹਾਇਤਾ ਸਮੱਗਰੀ ਪਹੁੰਚਾ ਰਹੇ ਹਨ। ਕੈਨੇਡੀਅਨ ਮੰਤਰੀ ਕਰੀਨਾ ਗੋਲਡ ਨੇ ਟਵੀਟ ਕੀਤਾ ਕਿ ਉਹ ਰੈੱਡ ਕਰੋਸ ਕੈਨੇਡਾ ਦੁਆਰਾ ਇੰਡੀਅਨ ਰੈੱਡ ਕਰੋਸ ਨੂੰ 10 ਮਿਲੀਅਨ ਡਾਲਰ ਭਾਰਤ ਵਿਚ ਲੋਕਾਂ ਦਾ ਸਮਰਥਨ ਕਰਨ ਲਈ ਮੁਹੱਈਆ ਕਰਵਾ ਰਹੇ ਹਨ ਕਿਉਂਕਿ ਉਹ ਕੋਵਿਡ19 ਦਾ ਮੁਕਾਬਲਾ ਕਰ ਰਹੇ ਹਨ।ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਨੂੰ ਕੈਪਸ਼ਨ ਦੇ ਨਾਲ ਰੀਟਵੀਟ ਕੀਤਾ ਕਿ ਇਸ ਸਮੇਂ ਭਾਰਤ ਦੇ ਲੋਕ ਦੁਖਦਾਈ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਐਂਬੂਲੈਂਸ ਸੇਵਾਵਾਂ ਤੋਂ ਲੈ ਕੇ ਨਿੱਜੀ ਸੁਰੱਖਿਆ ਉਪਕਰਣਾਂ ਦੀ ਖਰੀਦ ਲਈ ਹਰ ਚੀਜ਼ ਦੀ ਸਹਾਇਤਾ ਲਈ ਉਹ ਰੈੱਡ ਕਰੋਸ ਕੈਨੇਡਾ ਦੁਆਰਾ ਇੰਡੀਅਨ ਰੈੱਡ ਕਰੋਸ ਨੂੰ 10 ਮਿਲੀਅਨ ਡਾਲਰ ਦਾ ਯੋਗਦਾਨ ਦੇ ਰਹੇ ਹਨ। ਉਹ ਵਾਧੂ ਮੈਡੀਕਲ ਸਪਲਾਈ ਵੀ ਦਾਨ ਕਰਨ ਲਈ ਤਿਆਰ ਹਨ।ਜਿਕਰਯੋਗ ਹੈ ਕਿ ਭਾਰਤ ਵਿੱਚ ਲਗਾਤਾਰ ਤਿੰਨ ਲੱਖ ਤੋਂ ਵੱਧ ਤਾਜ਼ਾ ਕੋਵਿਡ -19 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੁੱਲ 3,60,960 ਨਵੇਂ ਕੇਸ ਸਾਹਮਣੇ ਆਏ ਅਤੇ 3,293 ਮੌਤਾਂ ਹੋਈਆਂ।


