- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪੀ.ਐੱਮ ਮੋਦੀ ਨੂੰ ਲੱਗੇਗਾ ਟੀਕਾ
ਨਵੀਂ ਦਿੱਲੀ – ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਮੁੱਖ ਮੰਤਰੀਆਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਦਿੱਤੀ ਜਾਵੇਗੀ।ਦੂਜੇ ਪੜਾਅ ‘ਚ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇਗਾ। ਵੈਕਸੀਨ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਘਬਰਾਉਣ ਦੀ ਲੋੜ ਨਹੀਂ ਹੈ। ਦੂਜੇ ਪੜਾਅ ‘ਚ ਸਾਰਿਆਂ ਨੂੰ ਵੈਕਸੀਨੇਸ਼ਨ ਲਗਾਈ ਜਾਵੇਗੀ, ਜਿਹੜੇ ਕਿ 50 ਸਾਲ ਤੋਂ ਉੱਪਰ ਦੇ ਹੋਣਗੇ।ਅਜਿਹੇ ‘ਚ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ, ਜਿਹੜੇ 50 ਸਾਲ ਤੋਂ ਉੱਪਰ ਹਨ, ਉਨ੍ਹਾਂ ਨੂੰ ਦੂਜੇ ਪੜਾਅ ‘ਚ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ।ਫਿਲਹਾਲ ਕੋਰੋਨਾ ਵੈਕਸੀਨੇਸ਼ਨ ਦਾ ਪਹਿਲਾ ਪੜਾਅ ਚੱਲ ਰਿਹਾ ਹੈ, ਜਿਸ ਦੇ ਤਹਿਤ 7 ਲੱਖ ਤੋਂ ਵਧੇਰੇ ਸਿਹਤ ਕਰਮਚਾਰੀਆਂ ਨੂੰ ਟੀਕੇ ਦਾ ਪਹਿਲਾ ਡੋਜ਼ ਦਿੱਤਾ ਜਾ ਚੁੱਕਾ ਹੈ। ਵੈਕਸੀਨੇਸ਼ਨ ਦਾ ਦੂਜਾ ਪੜਾਅ ਮਾਰਚ ਜਾਂ ਅਪ੍ਰੈਲ ‘ਚ ਸ਼ੁਰੂ ਹੋ ਸਕਦਾ ਹੈ।


