- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਹਲੀ ਤੇ ਰੋਹਿਤ ਸਰਵੋਤਮ ਬੱਲੇਬਾਜ਼ਾਂ ਵਜੋਂ ਸਾਲ ਨੂੰ ਕਹਿਣਗੇ ਅਲਵਿਦਾ
ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਸੀਮਤ ਓਵਰਾਂ ਦਾ ਉਪ ਕਪਤਾਨ ਰੋਹਿਤ ਸ਼ਰਮਾ ਵੈਸਟ ਇੰਡੀਜ਼ ਖ਼ਿਲਾਫ਼ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਮਗਰੋਂ ਆਈਸੀਸੀ ਇੱਕ ਰੋਜ਼ਾ ਬੱਲੇਬਾਜ਼ੀ ਦੀ ਸੂਚੀ ਵਿੱਚ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ’ਤੇ ਰਹਿੰਦਿਆਂ ਸਾਲ 2019 ਨੂੰ ਅਲਵਿਦਾ ਕਹਿਣਗੇ। ਰੋਹਿਤ ਨੇ ਐਤਵਾਰ ਨੂੰ ਸਮੁੱਚੀਆਂ ਵੰਨਗੀਆਂ ਵਿੱਚ ਸਲਾਮੀ ਬੱਲੇਬਾਜ਼ ਵਜੋਂ ਇੱਕ ਕੈਲੰਡਰ ਸਾਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਨਾਲ ਸਨਤ ਜੈਸੂਰਿਆ ਦੇ 22 ਸਾਲ ਪੁਰਾਣੇ ਰਿਕਾਰਡ ਨੂੰ ਤੋੜ ਦਿੱਤਾ, ਜਦਕਿ ਕਪਤਾਨ ਵਿਰਾਟ ਕੋਹਲੀ ਨੇ 2019 ਵਿੱਚ ਸਭ ਤੋਂ ਵੱਧ ਦੌੜਾਂ ਬਣਾਈਆਂ। ਕੋਹਲੀ ਨੇ ਸਾਰੀਆਂ ਵੰਨਗੀਆਂ ਵਿੱਚ 2455 ਦੌੜਾਂ ਬਣਾਈਆਂ, ਉਸ ਦੀ 85 ਦੌੜਾਂ ਦੀ ਪਾਰੀ ਨਾਲ ਭਾਰਤ ਨੇ ਐਤਵਾਰ ਨੂੰ ਇੱਥੇ ਲੜੀ ਦੇ ਫ਼ੈਸਲਾਕੁਨ ਤੀਜੇ ਇੱਕ ਰੋਜ਼ਾ ਵਿੱਚ ਚਾਰ ਵਿਕਟਾਂ ਨਾਲ ਜਿੱਤ ਹਾਸਲ ਕੀਤੀ। ਰੋਹਿਤ ਇਸ ਮੈਚ ਤੋਂ ਪਹਿਲਾਂ ਸਾਬਕਾ ਸ੍ਰੀਲੰਕਾਈ ਬੱਲੇਬਾਜ਼ ਨੂੰ ਪਛਾੜਣ ਤੋਂ ਸਿਰਫ਼ ਨੌਂ ਦੌੜਾਂ ਦੂਰ ਸੀ, ਜਿਸ ਨੇ 1997 ਵਿੱਚ ਕੈਲੰਡਰ ਸਾਲ ਦੌਰਾਨ 2387 ਦੌੜਾਂ ਜੋੜੀਆਂ ਸਨ।


