- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਂ ਨੂੰ 1.50 ਲੱਖ ਰੁਪਏ ਦਾ ਚੈੱਕ ਭੇਟ
ਸਿਮਰਜਨੀਤ ਨੇ 2018 ਵਿੱਚ ਨਵੀਂ ਦਿੱਲੀ ਵਿੱਚ ਵਿਸ਼ਵ ਕੱਪ ਵਿੱਚ ਜਿੱਤਿਆ ਸੀ ਕਾਂਸੀ ਦਾ ਤਮਗਾ
ਚੰਡੀਗੜ – ਖਿਡਾਰੀਆਂ ਦੀ ਸਾਂਭ-ਸੰਭਾਲ ਦਾ ਵਾਅਦਾ ਨਿਭਾਉਂਦਿਆਂ ਪੰਜਾਬ ਸਰਕਾਰ ਨੇ ਕੌਮਾਂਤਰੀ ਪੱਧਰ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਤਾ ਨੂੰ ਅੱਜ 1.50 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਇਹ ਖੁਲਾਸਾ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਇਹ ਚੈੱਕ ਡਾਇਰੈਕਟਰ ਖੇਡਾਂ ਸ੍ਰੀ ਸੰਜੈ ਪੋਪਲੀ ਅਤੇ ਡਿਪਟੀ ਡਾਇਰੈਕਟਰ ਖੇਡਾਂ ਸ੍ਰੀ ਕਰਤਾਰ ਸਿੰਘ ਨੇ ਸੌਂਪਿਆ। ਜ਼ਿਕਰਯੋਗ ਹੈ ਕਿ ਸਿਮਰਨਜੀਤ ਕੌਰ ਇਸ ਸਮੇਂ 2020 ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਸਤੇ ਕੈਂਪ ਲਗਾ ਰਹੀ ਹੈ। ਉਸ ਨੇ 2018 ਵਿੱਚ ਨਵੀਂ ਦਿੱਲੀ ਵਿੱਚ ਹੋਏ ਵਿਸ਼ਵ ਕੱਪ ਦੌਰਾਨ ਕਾਂਸੀ ਦਾ ਤਮਗਾ ਜਿੱਤਿਆ ਸੀ।ਡਾਇਰੈਕਟਰ ਸ੍ਰੀ ਪੋਪਲੀ ਅਤੇ ਡਿਪਟੀ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਨੇ ਸਿਮਰਨਜੀਤ ਦੀਆਂ ਉਪਲਬਧੀਆਂ ਦੀ ਸ਼ਲਾਘਾ ਕਰਦਿਆਂ ਉਸ ਦੀ ਮਾਤਾ ਨੂੰ ਭਰੋਸਾ ਦਿੱਤਾ ਕਿ ਪੰਜਾਬ ਲਈ ਨਾਮਣਾ ਖੱਟਣ ਵਾਲੇ ਖਿਡਾਰੀਆਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹੇਗੀ।


