- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੌਮੀ ਮਾਰਗਾਂ ਲਈ ਨਵੀਂ ਨੀਤੀ ਦਾ ਖਰੜਾ ਸਰਕਾਰ ਨੇ ਕਾਨੂੰਨੀ ਮਸ਼ਵਰੇ ਲਈ ਭੇਜਿਆ
ਨਵੀਂ ਦਿੱਲੀ – ਸਰਕਾਰ ਕੌਮੀ ਮਾਰਗਾਂ ਲਈ ‘ਬਾਏ ਬੈਕ’ ਮੁੜ ਖ਼ਰੀਦ ਨੀਤੀ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਨੀਤੀ ਦਾ ਖਰੜਾ ਕਾਨੂੰਨੀ ਮਸ਼ਵਰੇ ਲਈ ਭੇਜਿਆ ਗਿਆ ਹੈ। ਇਹ ਜਾਣਕਾਰੀ ਅੱਜ ਸੰਸਦ ਵਿੱਚ ਸਬੰਧਤ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੰਸਦ ਵਿੱਚ ਰੋਡ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਮੱਧ ਪ੍ਰਦੇਸ਼ ਵਿੱਚ ਗੁਨਾ ਤੋਂ ਸੰਸਦ ਮੈਂਬਰ ਜਿਓਤੀਰਾਦਿਤਿਆ ਸਿੰਧੀਆ ਤੋਂ ਮੁਆਫੀ ਮੰਗ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਨਾ ਲੋਕ ਸਭਾ ਹਲਕੇ ਵਿੱਚ ਇੱਕ ਕੌਮੀ ਮਾਰਗ ਦੇ ਉਦਘਾਟਨ ਦੌਰਾਨ ਹਲਕੇ ਤੋਂ ਲੋਕ ਸਭਾ ਸਿੰਧੀਆਂ ਨੂੰ ਸੱਦਾ ਪੱਤਰ ਨਹੀਂ ਭੇਜਿਆ ਗਿਆ ਸੀ ਅਤੇ ਉੱਥੇ ਲਾਏ ਜਾਣ ਵਾਲੇ ਪੱਥਰ ਤੋਂ ਵੀ ਉਨ੍ਹਾਂ ਦਾ ਨਾਂ ਮਿਟਾ ਦਿੱਤਾ ਗਿਆ ਸੀ। ਇਸ ਦੇ ਵਿਰੁੱਧ ਸ੍ਰੀ ਸਿੰਧੀਆ ਲੋਕ ਸਭਾ ਵਿੱਚ ਮਰਿਆਦਾ ਮਤਾ ਲਿਆਉਣਾ ਚਾਹੁੰਦੇ ਸਨ ਪਰ ਸ੍ਰੀ ਗਡਕਰੀ ਨੇ ਉਨ੍ਹਾਂ ਤੋਂ ਨਿਮਰਤਾ ਸਾਹਿਤ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਹੀਂ ਵਾਪਰਨਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਜਾਣਾ ਚਾਹੀਦਾ ਸੀ। ਸ੍ਰੀ ਸਿੰਧੀਆਂ ਨੇ ਮੰਗ ਕੀਤੀ ਕਿ ਸੰਸਦ ਮੈਂਬਰਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਸਬੰਧਤ ਲੋਕਾਂ ਦੇ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।


