- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਾਲਸਾ ਏਡ ਵਾਲੇ ਰਵੀ ਸਿੰਘ ਦੀ ਪਤਨੀ ਨੇ ਕੀਤੀ ਕਿਡਨੀ ਦੇਣ ਦੀ ਪੇਸ਼ਕਸ
ਲੰਡਨ – ਖਾਲਸਾ ਏਡ ਵਾਲੇ ਰਵੀ ਸਿੰਘ ਜੋ ਕਿ ਗੁਰਦੇ ਯਾਨੀ ਕਿਡਨੀ ਦੀ ਬਿਮਾਰੀ ਤੋਂ ਪੀੜਤ ਹਨ, ਵਾਸਤੇ ਉਹਨਾਂ ਦੀ ਪਤਨੀ ਬਲਵਿੰਦਰ ਬਲਵਿੰਦਰ ਕਨੇ ਹੀ ਕਿਡਨੀ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਉਹਨਾਂ ਦਾ ਟੈਸਟ ਨੈਗੇਟਿਵ ਆ ਗਿਆ। ਇਸ ਗੱਲ ਦੀ ਜਾਣਕਾਰੀ ਖੁਦ ਰਵੀ ਸਿੰਘ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਉਹਨਾਂ ਦੀ ਪਤਨੀ ਹਮੇਸ਼ਾ ਚੰਗੇ ਮਾੜੇ ਸਮੇਂ ਵਿਚ ਉਹਨਾਂ ਨਾਲ ਡੱਟ ਕੇ ਨਿਭੀ ਹੈ। ਹਾਲ ਹੀ ਵਿਚ ਉਸਨੇ ਉਹਨਾਂ ਨੁੰ ਕਿਡਨੀ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਉਹਨਾਂ ਦਾ ਟੈਸਟ ਨੈਗੇਟਿਵ ਆਗਿਆ। ਹਲਕੇ ਲਹਿਜੇ ਵਿਚ ਰਵੀ ਸਿੰਘ ਨੇ ਲਿਖਿਆ ਹੈ ਕਿ ਉਹਨਾਂ ਨੂੰ ਪਤਨੀਦੀ ਦਾਲ ਤੇ ਆਲੂ ਪਰਾਂਠੇ ਹੀ ਪਸੰਦ ਹਨ ਕਿਡਨੀ ਨਹੀਂ।ਇਕ ਦਿਨ ਪਹਿਲਾਂ ਉਹਨਾਂ ਨੇ ਆਪਣੇ ਪ੍ਰ਼ਸ਼ੰਸਕਾਂ ਦਾ ਧੰਨਵਾਦ ਕਰਦਿਆਂ ਲਿਖਿਆ ਸੀ, ’’ ਤੁਹਾਡੇ ਪਿਆਰ, ਅਸੀਸਾਂ ਅਤੇ ਅਰਦਾਸਾਂ ਲਈ ਤੁਹਾਡਾ ਬਹੁਤ ਧੰਨਵਾਦ।ਹਾਲੇ ਦਰਦ ਹੋ ਰਹੀ ਹੈ। ਪਰ ਗੁਰੂ ਸਾਹਬ ਦੀ ਕ੍ਰਿਪਾ ਨਾਲ ਪਹਿਲਾ ਓਪਰੇਸ਼ਨ ਠੀਕ ਠਾਕ ਹੋ ਗਿਆ ਹੈ। ਉਮੀਦ ਹੈ ਕਿ ਮੈਨੂੰ ਜਲਦੀ ਹੀ kidney ਮਿਲ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੱਡਾ ਅਪਰੇਸ਼ਨ ਕਰਕੇ ਖ਼ਰਾਬ ਗੁਰਦੇ ਨੂੰ ਬਦਲਿਆ ਜਾਵੇਗਾ।


