- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੁਰਾਕ ਸਪਲਾਈ ਵਿਭਾਗ ਨੇ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀ ਸਾਜਿਸ਼ ਨੂੰ ਕੀਤਾ ਨਾਕਾਮ
ਬਾਹਰਲੇ ਸੂਬਿਆਂ ਤੋਂ ਲਿਆਂਦੇ ਝੋਨੇ ਦੀਆਂ 3000 ਬੋਰੀਆਂ ਜਬਤ
ਚੰਡੀਗੜ – ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀ ਦੂਜੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਮੰਗਲਵਾਰ ਨੂੰ ਬਠਿੰਡਾ ਵਿਖੇ ਝੋਨੇ ਦੇ 5 ਟਰੱਕ ਜਬਤ ਕੀਤੇ ਗਏ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।ਉਹਨਾਂ ਦੱਸਿਆ ਕਿ ਸੂਚਨਾ ਮਿਲਣ ‘ਤੇ ਵਿਭਾਗ ਦੀ ਜਾਂਚ ਟੀਮ ਵਲੋਂ ਸਵੇਰ 6 ਵਜੇ ਕੇ.ਜੀ. ਰਾਈਸ ਮਿੱਲ, ਰਾਮਪੁਰਾ ਫੂਲ, ਬਠਿੰਡਾ ਵਿਖੇ ਛਾਪਾ ਮਾਰਿਆ ਗਿਆ। ਟੀਮ ਨੂੰ ਝੋਨੇ ਦੀਆਂ 600 ਬੋਰੀਆਂ ਨਾਲ ਭਰਿਆ ਟਰੱਕ ਮਿਲਿਆ, ਜੋ ਮਿੱਲ ਵਿੱਚ ਖਾਲੀ ਕੀਤਾ ਜਾ ਰਿਹਾ ਸੀ। ਜਦੋਂ ਕਿ ਝੋਨੇ ਦੀਆਂ ਇੰਨੀਆਂ ਹੀ ਬੋਰੀਆਂ ਨਾਲ ਭਰਿਆ ਇੱਕ ਹੋਰ ਟਰੱਕ ਮਿੱਲ ਦੇ ਗੇਟ ਦੇ ਬਾਹਰ ਖੜਾ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਇਹ ਝੋਨਾ ਬਿਹਾਰ ਤੋਂ ਖਰੀਦ ਕੇ ਸਥਾਨਕ ਮੰਡੀਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਐਮ.ਐਸ.ਪੀ. ‘ਤੇ ਵੇਚਣ ਲਈ ਲਿਆਂਦਾ ਗਿਆ ਸੀ। ਫੜੇ ਜਾਣ ਦੇ ਡਰੋਂ ਮਿੱਲ ਦੇ ਬਾਹਰ ਖੜੇ ਟਰੱਕ ਦੇ ਡਰਾਇਰ ਨੇ ਟਰੱਕ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਉਸਨੂੰ ਇੱਕ ਪੈਟਰੋਲ ਪੰਪ ‘ਤੇ ਘੇਰ ਲਿਆ ਗਿਆ ਜਿੱਥੇ ਝੋਨੇ ਨਾਲ ਭਰੇ 3 ਹੋਰ ਟਰੱਕ ਖੜੇ ਸਨ ਜਿਹਨਾਂ ਨੇ ਝੋਨਾ ਲਾਹੁਣ ਲਈ ਉਕਤ ਮਿੱਲ ਵਿੱਚ ਹੀ ਜਾਣਾ ਸੀ।ਮੰਤਰੀ ਨੇ ਦੱਸਿਆ ਕਿ ਵਿਭਾਗ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਵੇਚਣ ਦੀਆਂ ਕੋਸ਼ਿਸ਼ਾਂ ‘ਤੇ ਪੈਣੀ ਨਜ਼ਰ ਰੱਖ ਰਿਹਾ ਹੈ ਕਿਉਂ ਜੋ ਇਸ ਨਾਲ ਸਰਕਾਰੀ ਖਜਾਨੇ ਨੂੰ ਵੱਡਾ ਨੁਕਸਾਨ ਹੁੰਦਾ ਹੈ। ਉਹਨਾਂ ਕਿਹਾ ਕਿ ਦੋ ਦਿਨਾਂ ‘ਚ ਲਗਾਤਾਰ 2 ਬਰਾਮਦਗੀਆਂ ਤੋਂ ਇਸ ਗੈਰ-ਕਾਨੂੰਨੀ ਕਾਰਵਾਈ ਨੂੰ ਰੋਕਣ ਦੀਆਂ ਕੀਤੀਆਂ ਜਾ ਰਹੀਆਂ ਸੰਜੀਦਾ ਕੋਸ਼ਿਸ਼ਾਂ ਬਾਰੇ ਪਤਾ ਲੱਗਦਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਗੈਰ-ਕਾਨੂੰਨੀ ਕਾਰਵਾਈ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਮਿੱਲ ਮਾਲਕ ਵਿਰੁੱਧ ਭਾਰਤੀ ਦੰਡਾਵਲੀ ਨਿਯਮ ਦੀਆਂ ਵੱਖ-ਵੱਖ ਧਾਰਾਵਾਂ ਅਤੇ ਵਿਭਾਗ ਦੀ ਕਸਟਮ ਮਿਲਿੰਗ ਨੀਤੀ (2019-20) ਤਹਿਤ ਕਾਰਵਾਈ ਕੀਤੀ ਜਾਵੇਗੀ।


