- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ
ਨਵੀਂ ਦਿੱਲੀ – ਕੇਂਦਰ ਸਰਕਾਰ ਤੇ ਸੰਘਰਸ਼ਸ਼ੀਲ ਕਿਸਾਨ ਯੂਨੀਅਨਾਂ ਵਿਚਾਲੇ ਭਲਕੇ ਹੋਣ ਵਾਲੀ 8ਵੇਂ ਗੇੜ ਦੀ ਅਹਿਮ ਗੱਲਬਾਤ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸਾਨਾਂ ਦੀ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ ਹੈ। ਕਿਸਾਨ ਯੂਨੀਅਨਾਂ ਨਾਲ ਹੁਣ ਤਕ ਹੋਈ ਸੱਤ ਗੇੇੜਾਂ ਦੀ ਗੱਲਬਾਤ ਦੌਰਾਨ ਖੁਰਾਕ ਮੰਤਰੀ ਪਿਊਸ਼ ਗੋਇਲ ਤੇ ਵਣਜ ਬਾਰੇ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੂਹਰੇ ਹੋ ਕੇ ਸਰਕਾਰੀ ਧਿਰ ਦੀ ਅਗਵਾਈ ਕਰਨ ਵਾਲੇ ਤੋਮਰ ਨੇ ਕਿਹਾ ਕਿ 8 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਦੇ ਸਿੱਟੇ ਬਾਰੇ ਹਾਲ ਦੀ ਘੜੀ ਉਹ ਕੁਝ ਨਹੀਂ ਕਹਿ ਸਕਦੇ। ਸ੍ਰੀ ਤੋਮਰ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਉਨ੍ਹਾਂ ਸਰਕਾਰ ਤੇ ਕਿਸਾਨਾਂ ਦਰਮਿਆਨ ਬਣੇ ਜਮੂਦ ਨੂੰ ਤੋੜਨ ਲਈ ਪੰਜਾਬ ਦੇ ਨਾਨਕਸਰ ਗੁਰਦੁਆਰੇ ਦੇ ਮੁਖੀ ਤੇ ਉੱਘੇ ਧਾਰਮਿਕ ਆਗੂ ਬਾਬਾ ਲੱਖਾ ਅੱਗੇ ਕੋਈ ਤਜਵੀਜ਼ ਰੱਖੀ ਹੈ।ਤੋਮਰ ਨੇ ਕਿਹਾ, ‘ਸਰਕਾਰ ਨੇ ਕੋਈ ਤਜਵੀਜ਼ ਨਹੀਂ ਦਿੱਤੀ। ਸਰਕਾਰ ਨੇ ਕਿਹਾ ਹੈ ਕਿ ਉਹ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸੇ ਵੀ ਤਜਵੀਜ਼ ’ਤੇ ਗੌਰ ਕਰੇਗੀ।’


