- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਤੀ ਬਿੱਲਾਂ ਖਿਲਾਫ 6 ਜਨਵਰੀ ਨੂੰ ਫਿਰੋਜ਼ਪੁਰ ਚ ਟਰੈਕਟਰ ਮਾਰਚ
ਫਿਰੋਜ਼ਪੁਰ – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਖਿਲਾਫ ਫਿਰੋਜ਼ਪੁਰ ਦੇ ਕਿਸਾਨਾਂ ਵਲੋਂ 6 ਜਨਵਰੀ ਨੂੰ ਇਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਅਤੇ ਕਿਸਾਨ ਆਗੂ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ ਖੇਤੀ ਕਨੂੰਨਾਂ ਦੇ ਵਿਰੋਧ ‘ਚ ਅਤੇ ਦਿੱਲੀ ਵਿਚ ਧਰਨੇ ਤੇ ਬੈਠੇ ਕਿਸਾਨਾਂ ਦੇ ਸਮਰਥਨ ਚ ਕੱਢਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਟਰੈਕਟਰ ਮਾਰਚ 6 ਜਨਵਰੀ ਨੂੰ ਸਵੇਰੇ 11 ਵਜੇ ਗੁਰੂਦੁਆਰਾ ਸਾਰਾ ਗੜ੍ਹੀ ਸਾਹਿਬ ਤੋਂ ਸ਼ੁਰੂ ਹੋ ਕੇ ਬਸਤੀ ਟੈਂਕਾਂ ਵਾਲੀ, ਗੋਬਿੰਦ ਨਗਰੀ, ਬਾਬਾ ਨਾਮ ਦੇਵ ਚੌਕ ਤੋਂ ਹੁੰਦਾ ਹੋਇਆ ਸ਼ਹੀਦ ਊਧਮ ਸਿੰਘ ਚੌਕ ‘ਚ ਸਮਾਪਤ ਹੋਵੇਗਾ। ਸਮਾਪਤੀ ਤੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਫੁੱਲ ਮਾਲਾਵਾਂ ਪਾ ਕੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾਵੇਗਾ ਤੇ ਅੰਦੋਲਨ ਦਰਮਿਆਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਅਰਦਾਸ ਕੀਤੀ ਜਾਵੇਗੀ।


