- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਤਾਲਾਬੰਦੀ ਦੌਰਾਨ ਗਰੀਬਾਂ ਦੇ ਕਰਜ਼ ਲੈਣ ਦੇ ਦਾਅਵੇ ਵਾਲੀ ਇਕ ਖਬਰ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਗਰੀਬ ਲੋਕਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ| ਉਨ੍ਹਾਂ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ| ਇਹ ਮਨੁੱਖਤਾ ਦੇ ਵਿਰੁੱਧ ਅਪਰਾਧ ਹੈ| ਦੇਸ਼ ਦੇ ਬਿਹਤਰ ਭਵਿੱਖ ਲਈ ਸਾਨੂੰ ਹਰ ਵਰਗ ਦੇ ਅਧਿਕਾਰਾਂ ਦਾ ਸਨਮਾਨ ਕਰਨਾ ਹੀ ਪਵੇਗਾ| ਉਹਨਾਂ ਨੇ ਜਿਸ ਖਬਰ ਦਾ ਹਵਾਲਾ ਦਿੱਤਾ, ਉਸ ਵਿੱਚ ਇਕ ਸਰਵੇਖਣ ਦੇ ਆਧਾਰ ਤੇ ਦਾਅਵਾ ਕੀਤਾ ਗਿਆ ਹੈ ਕਿ ਤਾਲਾਬੰਦੀ ਦੌਰਾਨ 11 ਸੂਬਿਆਂ ਵਿੱਚ ਕੀਰਬ 45 ਫੀਸਦੀ ਲੋਕਾਂ ਨੂੰ ਭੋਜਨ ਲਈ ਕਰਜ਼ ਲੈਣਾ ਪਿਆ|ਜਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਨੀਤੀ ਆਯੋਗ ਦੇ ਸੀ.ਈ.ਓ. ਅਮਿਤਾਭ ਕਾਂਤ ਦੇ ਬਿਆਨ ਤੋਂ ਬਾਅਦ ਵੀ ਮੋਦੀ ਸਰਕਾਰ ਦੇ ਸੁਧਾਰਾਂ ਤੇ ਤਿੱਖਾ ਹਮਲਾ ਬੋਲਿਆ ਹੈ| ਦਰਅਸਲ ਅਮਿਤਾਭ ਕਾਂਤ ਨੇ ਕਿਹਾ ਸੀ ਕਿ ਭਾਰਤ ਵਿੱਚ ਵੱਡੇ ਸੁਧਾਰ ਕਰ ਪਾਉਣਾ ਮੁਸ਼ਕਿਲ ਹੈ, ਕਿਉਂਕਿ ਇੱਥੇ ਬਹੁਤ ਜ਼ਿਆਦਾ ਲੋਕਤੰਤਰ ਹੈ| ਜਿਸ ਤੋਂ ਬਾਅਦ ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ ਵਿੱਚ ਸੁਧਾਰ ਦਾ ਮਤਲਬ ਚੋਰੀ ਹੈ| ਇਹੀ ਕਾਰਨ ਹੈ ਕਿ ਇਹ ਲੋਕ ਲੋਕਤੰਤਰ ਤੋਂ ਮੁਕਤੀ ਚਾਹੁੰਦੇ ਹਨ|


