- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਗੁਰਧਾਮਾਂ ਦੀ ਮੁਫਤ ਯਾਤਰਾ ਰਵਾਨਾ
ਐਸ. ਏ ਐਸ. ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਅਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਈ ਬੱਸਾਂ ਦਾ ਜਥਾ (ਮੁਫਤ ਯਾਤਰਾ) ਰਵਾਨਾ ਕੀਤਾ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖੀ ਭਾਈ ਸੰਤ ਸਿੰਘ ਨੇ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਪਿੰਜ਼ੋਖਰਾ ਸਾਹਿਬ, ਨੌਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਮੰਜੀ ਸਾਹਿਬ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਨਕੇ ਪਿੰਡ ਇਤਿਹਾਸਿਕ ਗੁਰਦੁਆਰਾ ਲਖਨੌਰ ਸਾਹਿਬ ਅਤੇ ਹੋਰ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ ਕਰਵਾ ਕੇ ਵਾਪਿਸ ਗੁ. ਸਿੰਘ ਸ਼ਹੀਦਾਂ ਵਿਖੇ ਸਮਾਪਤ ਹੋਵੇਗੀ| ਇਸ ਯਾਤਰਾ ਵਿੱਚ ਸੰਗਤਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ|


