- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਜਰਾਤ ਦੇ ਕੋਵਿਡ ਦੇਖਭਾਲ ਕੇਂਦਰ ਵਿੱਚ ਅੱਗ ਲੱਗਣ ਕਾਰਨ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕੀਤੇ ਮਰੀਜ਼
ਅਹਿਮਦਾਬਾਦ – ਦੇਸ਼ ਵਿੱਚ ਜਿੱਥੇ ਇਕ ਪਾਸੇ ਕੋਰੋਨਾ ਆਫ਼ਤ ਨਾਲ ਜੂਝ ਰਿਹਾ ਹੈ, ਉੱਥੇ ਹੀ ਪਿਛਲੇ ਕੁਝ ਸਮੇਂ ਤੋਂ ਹਸਪਤਾਲਾਂ ਵਿਚ ਆਏ ਦਿਨ ਅੱਗ ਲੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾ ਗੁਜਰਾਤ ਦੀ ਹੈ, ਇੱਥੋਂ ਦੇ ਭਾਵਨਗਰ ਵਿਚ ਕੋਵਿਡ ਦੇਖਭਾਲ ਕੇਂਦਰ ਵਿੱਚ ਤਬਦੀਲ ਕੀਤੇ ਗਏ ਇਕ ਹੋਟਲ ਵਿਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਚੰਗੀ ਗੱਲ ਇਹ ਰਹੀ ਕਿ ਘਟਨਾ ਵਿੱਚ ਕੋਈ ਝੁਲਸਿਆ ਨਹੀਂ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਕੋਰੋਨਾ ਵਾਇਰਸ ਦੇ ਕੁੱਲ 61 ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਦੇ ਸਮੇਂ ਹਸਪਤਾਲ ਵਿੱਚ 68 ਮਰੀਜ਼ ਸਨ। ਨਾਲ ਹੀ ਦੱਸਿਆ ਕਿ ਬਾਕੀ 7 ਮਰੀਜ਼ਾਂ ਨੂੰ ਵੀ ਛੇਤੀ ਹੀ ਟਰਾਂਸਫਰ ਕੀਤਾ ਜਾਵੇਗਾ।ਜਿਕਰਯੋਗ ਹੈ ਕਿ ਸੂਬੇ ਰਾਜਧਾਨੀ ਤੋਂ ਕਰੀਬ 170 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੋਟਲ ਨੂੰ ਇਕ ਨਿੱਜੀ ਹਸਪਤਾਲ ਨੇ ਕੋਵਿਡ ਦੇਖਭਾਲ ਕੇਂਦਰ ਵਿੱਚ ਤਬਦੀਲ ਕੀਤਾ ਸੀ। ਅਧਿਕਾਰੀ ਨੇ ਦੱਸਿਆ ਕਿ ਅੱਗ ਮਾਮੂਲੀ ਸੀ ਅਤੇ ਇਸ ਤੇ ਤੁਰੰਤ ਕਾਬੂ ਪਾ ਲਿਆ ਗਿਆ। ਭਾਵਨਗਰ ਫਾਇਰ ਬ੍ਰਿਗੇਡ ਦੇ ਇਕ ਸੀਨੀਅਰ ਅਧਿਕਾਰੀ ਭਰਤ ਕਨਾੜਾ ਨੇ ਦੱਸਿਆ ਕਿ ਜੇਨਰੇਸ਼ਨ ਐਕਸ ਹੋਟਲ ਕੇਂਦਰ ਦੀ ਤੀਜੀ ਮੰਜ਼ਿਲ ਤੇ ਧੂੰਆਂ ਭਰ ਗਿਆ ਸੀ, ਇੱਥੇ ਹੀ ਮਰੀਜ਼ਾਂ ਨੂੰ ਰੱਖਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਦੇ ਕੁਝ ਦੇਰ ਬਾਅਦ ਟੀ. ਵੀ. ਵਿੱਚ ਚੰਗਿਆੜੀ ਨਿਕਲਣ ਤੋਂ ਬਾਅਦ ਅੱਗ ਲੱਗੀ। ਅੱਗ ਤੇ ਤੁਰੰਤ ਕਾਬੂ ਪਾ ਲਿਆ ਗਿਆ ਪਰ ਧੂੰਆਂ ਭਰ ਜਾਣ ਨਾਲ ਮਰੀਜ਼ਾਂ ਨੂੰ ਉੱਥੇ ਰੱਖਣਾ ਮੁਸ਼ਕਲ ਹੋ ਗਿਆ ਸੀ।


