- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਇਆ
ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇਕ ਯਾਦਗਾਰ ਬਣਾਈ ਜਾਵੇਗੀ
ਚੰਡੀਗੜ੍ਹ – “ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। “ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਖੰਨਾ ਤੋਂ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਉਣ ਮੌਕੇ ਕੀਤਾ ਜੋ ਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ ਸਮਰਪਿਤ ਹੈ ਜੋ ਗਰਮਖਿਆਲੀ ਤੱਤਾਂ ਖਿਲਾਫ਼ ਲੜਦੇ ਹੋਏ 11.3.1992 ਨੂੰ ਸ਼ਹੀਦ ਹੋ ਗਏ ਸਨ। ਇਹ ਝੰਡਾ 100 ਫੁੱਟ ਲੰਬਾ ਹੈ ਅਤੇ ਇਸਦਾ ਆਕਾਰ 3020 ਫੁੱਟ ਹੈ। ਸ੍ਰੀ ਕੋਟਲੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਹੈ, ਜਿਨ੍ਹਾਂ ਨੇ ਕੱਟੜਪੰਥੀ ਰੁਝਾਨਾਂ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੀ ਪੀੜ੍ਹੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਨਾਮ ਯਾਦਗਾਰ ‘ਤੇ ਲਿਖੇ ਜਾਣਗੇ।ਇਸ ਮੌਕੇ ਹਾਜਰ ਹੋਰ ਪਤਵੰਤਿਆਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸਹੀਦ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੇ ਪਰਿਵਾਰਿਕ ਮੈਂਬਰ, ਤੋਲੇਮਾਜਰਾ ਦੇ ਸਾਬਕਾ ਸਰਪੰਚ ਸ੍ਰੀ ਪਰਮਿੰਦਰ ਸਿੰਘ ਸੋਨਾ, ਐਮ ਸੀ ਖਰੜ ਦੇ ਸਾਬਕਾ ਪ੍ਰਧਾਨ ਪੰਡਿਤ ਓਮ ਪ੍ਰਕਾਸ਼, ਤ੍ਰਿਪੜੀ ਦੇ ਸਰਪੰਚ ਕੁਲਵੰਤ ਸਿੰਘ ਸ਼ਾਮਲ ਸਨ।


