- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਪੰਜਾ ਸਾਹਿਬ ਵਿਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ
ਇਸਲਾਮਾਬਾਦ – ਪਾਕਿਸਤਾਨ ਦੇ ਪੰਜਾਬ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸ਼ਵ ਭਰ ਤੋਂ ਪੁੱਜੀਆਂ ਸੰਗਤਾਂ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਜਾਣਕਾਰੀ ਮੁਤਾਬਕ ਭਾਰਤ ਤੋਂ 3800 ਤੋਂ ਵੱਧ ਸਿੱਖ ਸ਼ਰਧਾਲੂ, ਯੂਕੇ ਤੋਂ 148, ਸਾਊਦੀ ਅਰਬ ਤੋਂ ਸੱਤ ਅਤੇ ਪਾਕਿਸਤਾਨ ਦੇ ਵੱਖ ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਹਿੰਦੂ ਤੇ ਸਿੱਖ ਸ਼ਰਧਾਲੂ ਸਿੱਖ ਧਰਮ ਦੇ ਤੀਜੇ ਸਭ ਤੋਂ ਅਹਿਮ ਅਸਥਾਨ ਮੰਨੇ ਜਾਣ ਵਾਲੇ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਤੇ ਆਪਣੀ ਅਕੀਦਤ ਭੇਟ ਕੀਤੀ। ਇਸ ਮੌਕੇ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਭਾਰਤੀ ਸ਼ਰਧਾਲੂਆਂ ਦੇ ਮੁਖੀ ਮਰਜੀਤ ਸਿੰਘ ਨੇ ਇਸ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਰਮਿੰਦਰ ਸਿੰਘ ਨੇ ਕਿਹਾ ਕਿ ਦੋਵਾਂ ਮੁਲਕਾਂ ਵਿਚ ਅਜਿਹੇ ਹੋਰ ਲਾਂਘੇ ਵੀ ਖੋਲ੍ਹੇ ਜਾਣੇ ਚਾਹੀਦੇ ਹਨ। ਔਰਤਾਂ ਦੇ ਜਥੇ ਦੀ ਅਗਵਾਈ ਕਰ ਰਹੀ ਮਨਮੋਹਨ ਕੌਰ ਨੇ ਰੇਲਵੇ ਵਿਭਾਗ ਦੇ ਪ੍ਰਬੰਧਾਂ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਦੱਸਿਆ ਕਿ ਵਿਭਾਗ ਦੀ ਅਣਗਹਿਲੀ ਕਾਰਨ ਨਨਕਾਣਾ ਸਾਹਿਬ ਵਿਖੇ 113 ਸ਼ਰਧਾਲੂ ਛੁੱਟ ਗਏ ਹਨ। ਦੂਜੇ ਪਾਸੇ, ਮੀਡੀਆ ਨਾਲ ਗੱਲਬਾਤ ਕਰਦਿਆਂ ਈਟੀਪੀਬੀ ਦੇ ਉਪ ਸਕੱਤਰ ਇਮਰਾਨ ਗੋਂਡਲ ਨੇ ਕਿਹਾ ਕਿ ਰੇਲਵੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਅਜਿਹਾ ਹੋਇਆ ਹੈ ਜਿਨ੍ਹਾਂ ਨੂੰ ਸ਼ਰਧਾਲੂਆਂ ਦੀ ਨਾਰਾਜ਼ਗੀ ਬਾਰੇ ਦੱਸ ਦਿੱਤਾ ਗਿਆ ਹੈ।


