- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਭੇਟ ਕੀਤੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਂਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ। ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ. ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ। ਇਸ ਮੌਕੇ ਭਾਈ ਲੌਂਗੋਵਾਲ ਨੇ ਸਰਬੱਤ ਦਾ ਭਲਾ ਚੈਟੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਡਾ. ਐਸ.ਪੀ.ਐਸ. ਓਬਰਾਏ ਮਾਨਵ ਭਲਾਈ ਲਈ ਸ਼ਲਾਘਾਯੋਗ ਕਾਰਜ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਟਰੱਸਟ ਵੱਲੋਂ ਭੇਟ ਕੀਤੀ ਗਈ ਐਂਬੂਲੈਂਸ ਲੋੜਵੰਦਾਂ ਦੀ ਸਹੂਲਤਾਂ ਲਈ ਸਹਾਈ ਹੋਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਡਾ. ਐਸ.ਪੀ.ਐਸ. ਓਬਰਾਏ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਅਹੁਦੇਦਾਰਾਂ ਤੋਂ ਇਲਾਵਾ ਮੈਨੇਜਰ ਸ. ਜਗੀਰ ਸਿੰਘ, ਨਿੱਜੀ ਸਹਾਇਕ ਸ. ਦਰਸ਼ਨ ਸਿੰਘ ਅਤੇ ਹੋਰ ਮੌਜੂਦ ਸਨ।


