- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ
ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਵਿਸ਼ਾਲ ਸਿੱਖ ਰਾਜ ਦੇ ਸੁਨਹਿਰੀ ਪੰਨਿਆਂ ਨੂੰ ਯਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼ੇਰੇ ਪੰਜਾਬ ਨੇ ਆਪਣੀ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਮਹਾਰਾਜਾ ਰਣਜੀਤ ਸਿੰਘ ਦੁਆਰਾ ਗੁਰਧਾਮਾਂ ਦੀ ਕੀਤੀ ਸੇਵਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਥਾਪਿਤ ਕੀਤੇ ਸਿੱਖ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੁਆਰਾ ਪਾਏ ਪੂਰਨੇ ਸਿੱਖ ਕੌਮ ਨੂੰ ਹਮੇਸ਼ਾਂ ਤਾਕਤ ਦਿੰਦੇ ਰਹਿਣਗੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਘੇਲ ਸਿੰਘ ਆਦਿ ਹਾਜ਼ਰ ਸਨ।


