- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਪਾਠ ਬੋਧ ਸਮਾਗਮ ਦੀ ਸਮਾਪਤੀ 22 ਅਗਸਤ ਨੂੰ
ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਭਾਈ ਲੌਂਗੋਵਾਲ ਕਰਨਗੇ ਸਨਮਾਨਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰ੍ਰੀ ਮੰਜੀ ਸਾਹਿਬ ਅਲਮਗੀਰ ਲੁਧਿਆਣਾ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ 22 ਅਗਸਤ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ੍ਰੰਥੀ ਅਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਉਚਾਰਨ ਦੀ ਮੁੱਢਲੀ ਜਾਣਕਾਰੀ ਦੇਣ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ, ਜਿਸ ਤਹਿਤ ਪੰਜਵਾਂ ਪਾਠ ਬੋਧ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਵਿਖੇ ਚੱਲ ਰਿਹਾ ਹੈ। ਇਸ ਦੀ ਸਮਾਪਤੀ 22 ਅਗਸਤ ਨੂੰ ਹੋਵੇਗੀ ਅਤੇ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਦੌਰਾਨ ਸ. ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਤਖ਼ਤੂਪੁਰਾ (ਮੋਗਾ) ਵਿਖੇ ਚੱਲ ਰਹੇ ਛੇਵੇਂ ਪਾਠ ਬੋਧ ਸਮਾਗਮ ਦੀ ਸਮਾਪਤੀ 7 ਸਤੰਬਰ ਨੂੰ ਹੋਵੇਗੀ। ਸ. ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਹਰ ਜ਼ਿਲ੍ਹੇ ਵਿਚ ਅਜਿਹੇ ਪਾਠ ਬੋਧ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਅਗਲੇ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਪਾਠ ਬੋਧ ਸਮਾਗਮ ਆਯੋਜਿਤ ਕੀਤੇ ਜਾਣਗੇ।


