- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
ਸੰਸਦ ਮੈਂਬਰ ਮਨੀਸ ਤਿਵਾੜੀ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਰਹੇ ਮੌਜੂਦ
ਚੰਡੀਗੜ੍ਹ – ਸ੍ਰੀ ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।ਇਸ ਮੌਕੇ ਸ੍ਰੀ ਗੁਰਿੰਦਰਪਾਲ ਸਿੰਘ ਬਿੱਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਮੌਜੂਦ ਹੋਰਨਾਂ ਪਤਵੰਤਿਆਂ ਵਿੱਚ ਚੇਅਰਮੈਨ ਜਲ੍ਹਾ ਯੋਜਨਾ ਕਮੇਟੀ ਸ੍ਰੀ ਵਿਜੇ ਸਰਮਾ ਟਿੰਕੂ, ਗਊ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਰਾਜਵੰਤ ਰਾਏ ਸ਼ਰਮਾ, ਖਾਦੀ ਅਤੇ ਵਿਲੇਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਸ੍ਰੀ ਪੁਸ਼ਪਿੰਦਰ ਸਰਮਾ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਲਕੀਤ ਸਿੰਘ ਬਰਾੜ, ਮਟੌਰ ਗਊਸ਼ਾਲਾ ਦੇ ਚੇਅਰਮੈਨ ਸ੍ਰੀ ਸੁਰਿੰਦਰ ਲਖਨਪਾਲ ਅਤੇ ਜਨਰਲ ਸਕੱਤਰ ਐਡਵੋਕੇਟ ਧੀਰਜ ਕੌਸਲ ਵੀ ਸਾਮਿਲ ਸਨ।


