ਗੱਠਜੋੜ ਕੋਲ ਪ੍ਰਧਾਨ ਮੰਤਰੀ ਅਹੁਦੇ ਲਈ ਕੋਈ ਆਗੂ ਨਹੀਂ: ਸ਼ਾਹ

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਬਲਰਾਮਪੁਰ ’ਚ ਰੈਲੀਆਂ ਕਰਦਿਆਂ ਵਿਰੋਧੀ ਧਿਰਾਂ ਨੂੰ ਸਵਾਲ ਕੀਤਾ ਕਿ ਜੇਕਰ ਗੱਠਜੋੜ ਸੱਤਾ ਵਿੱਚ ਆ ਜਾਂਦਾ ਹੈ ਤਾਂ ਦੇਸ਼ ਦਾ ਪ੍ਰਧਾਨ ਮੰਤਰੀ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਸੋਮਵਾਰ ਨੂੰ ਮਾਇਆਵਤੀ ਪ੍ਰਧਾਨ ਮੰਤਰੀ ਹੋਵੇਗੀ, ਮੰਗਲਵਾਰ ਨੂੰ ਸ਼ਰਦ ਪਵਾਰ ਤੇ ਬੁੱਧਵਾਰ ਨੂੰ ਕੋਈ ਹੋਰ।ਉਨ੍ਹਾਂ ਕਿਹਾ, ‘ਭਾਜਪਾ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਜੇ ਭਾਜਪਾ ਸੱਤਾ ਵਿੱਚ ਆਈ ਤਾਂ ਨਰਿੰਦਰ ਮੋਦੀ ਹੀ ਪ੍ਰਧਾਨ ਮੰਤਰੀ ਹੋਣਗੇ। ਪਰ ਮੈਂ ਰਾਹੁਲ ਬਾਬਾ, ਭੂਆ-ਭਤੀਜਾ (ਮਾਇਆਵਤੀ ਤੇ ਅਖਿਲੇਸ਼ ਯਾਦਵ) ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਨ੍ਹਾਂ ਦੇ ਗੱਠਜੋੜ ਦਾ ਆਗੂ ਕੌਣ ਹੋਵੇਗਾ।’ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਘੱਟੋ ਘੱਟ 55 ਸਾਲ ਤੱਕ ਦੇਸ਼ ’ਤੇ ਅਤੇ ਸਪਾ ਤੇ ਬਸਪਾ ਨੇ ਕਈ ਸਾਲ ਯੂਪੀ ’ਤੇ ਰਾਜ ਕੀਤਾ ਪਰ ਉਨ੍ਹਾਂ ਗਰੀਬਾਂ ਲਈ ਕੁਝ ਨਹੀਂ ਕੀਤਾ। ਜਦਕਿ ਮੋਦੀ ਨੇ ਪੰਜਾਂ ਸਾਲਾਂ ਅੰਦਰ ਗਰੀਬਾਂ ਲਈ ਕਈ ਕੰਮ ਕੀਤੇ ਹਨ। ਇਸੇ ਦੌਰਾਨ ਬਲਰਾਮਪੁਰ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਨੂੰ ਹੀ ਵਾਪਸ ਲਿਆਉਣਾ ਚਾਹੀਦਾ ਹੈ।

VIA PUNJAB