- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਘੱਘਰ ਨਦੀ ਵਿਚ ਹਰਿਆਣਾ ਵੱਲੋਂ ਜੋ ਵੀ ਪਾਣੀ ਜਾ ਰਿਹਾ ਹੈ, ਉਹ ਸਾਫ ਪਾਣੀ ਹੋਣਾ ਚਾਹੀਦਾ ਹੈ – ਮੁੱਖ ਮੰਤਰੀ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਘੱਘਰ ਨਦੀ ਵਿਚ ਹਰਿਆਣਾ ਵੱਲੋਂ ਜੋ ਵੀ ਪਾਣੀ ਜਾ ਰਿਹਾ ਹੈ, ਉਹ ਸਾਫ ਪਾਣੀ ਹੋਣਾ ਚਾਹੀਦਾ ਹੈ ਅਤੇ ਇਸ ਲਈ ਵੱਖ-ਵੱਖ ਥਾਂਵਾਂ ’ਤੇ ਐਸ.ਟੀ.ਪੀ. ਅਤੇ ਸੀ.ਟੀ.ਪੀ. ਸਥਾਪਿਤ ਕੀਤੀ ਜਾਵੇ׀ ਮੁੱਖ ਮੰਤਰੀ ਨੇ ਇਹ ਆਦੇਸ਼ ਉਨ੍ਹਾਂ ਦੀ ਪ੍ਰਧਾਨਗੀ ਹੇਠ ਆਯੋਜਿਤ ਵੱਖ-ਵੱਖ ਪਰਿਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੌਰਾਨ ਦਿੱਤੇ׀ ਮੀਟਿੰਗ ਵਿਚ ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਵੀ ਹਾਜਿਰ ਸਨ׀ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਘੱਘਰ ਨਦੀ ਨੂੰ ਸਾਫ ਰੱਖਣ ਲਈ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਯੋਜਨਾ ਬਣਾਈ ਜਾਵੇ ਤਾਂ ਜੋ ਨਦੀ ਵਿਚ ਜਾ ਰਹੇ ਪਾਣੀ ਨੂੰ ਸਾਫ ਰੱਖਿਆ ਜਾ ਸਕੇ׀ ਮੀਟਿੰਗ ਵਿਚ ਮੁੱਖ ਮੰਤਰੀ ਨੂੰ ਦਸਿਆ ਗਿਆ ਕਿ ਘੱਘਰ ਨੂੰ ਸਾਫ ਰੱਖਣ ਲਈ ਘੱਘਰ ਪਰਿਯੋਜਨਾ ਦੇ ਤਹਿਤ 46 ਐਸ.ਟੀ.ਪੀ., 3 ਸੀ.ਟੀ.ਪੀ. ਬਣਾਏ ਜਾ ਰਹੇ ਹਨ ਅਤੇ 8 ਐਸ.ਟੀ.ਪੀ. ਨਿਰਮਾਣਾਧੀਨ ਹਨ ਅਤੇ 20 ਪ੍ਰਸਤਾਵਿਤ ਹਨ׀ ਮੀਟਿੰਗ ਵਿਚ ਗਲੋਬਲ ਸਿਟੀ ਪਰਿਯੋਜਨਾ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ ਮੁੱਖ ਮੰਤਰੀ ਨੂੰ ਅਧਿਕਾਰੀਆਂ ਨੇ ਦਸਿਆ ਕਿ ਗੁਰੂਗ੍ਰਾਮ ਕੋਲ 1,000 ਏਕੜ ਜਮੀਨ ’ਤੇ ਗਲੋਬਲ ਸਿਟੀ ਬਣਾਈ ਜਾ ਰਹੀ ਹੈ ਅਤੇ ਇਸ ਦਾ ਮਾਸਟਰ ਇੰਜੀਨੀਅਰਿੰਗ ਪਲਾਨ ਤਿਆਰ ਹੋ ਚੁੱਕਿਆ ਹੈ ਅਤੇ ਉਮੀਦ ਹੈ ਕਿ ਦਸੰਬਰ ਤੇ ਜਨਵਰੀ ਤਕ ਪਲਾਟਾਂ ਦੀ ਨਿਲਾਮੀ ਕਰ ਦਿੱਤੀ ਜਾਵੇਗੀ׀ ਮੀਟਿੰਗ ਵਿਚ ਕੁੰਡਲੀ-ਮਾਨੇਸਰ-ਪਲਵਲ ਪਰਿਯੋਜਨਾ ਦੀ ਤਰੱਕੀ ’ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਮੁੱਖ ਮੰਤਰੀ ਨੂੰ ਅਧਿਕਾਰੀਆਂ ਨੇ ਦਸਿਆ ਕਿ ਇਹ ਪਰਿਯੋਜਨਾ 92 ਫੀਸਦੀ ਤਕ ਪੂਰੀ ਹੋ ਚੁੱਕੀ ਹੈ ਅਤੇ ਇਸ ਦਾ ਕੁਝ ਕੰਮ ਅਜੇ ਬਾਕੀ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ׀ ਮੀਟਿੰਗ ਵਿਚ ਮੁੱਖ ਸਕੱਤਰ ਡੀ.ਐਸ.ਢੇਸੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁਲੱਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਰਾਕੇਸ਼ ਗੁਪਤਾ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਮੰਦੀਪ ਸਿੰਘ ਬਰਾੜ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਿਰ ਸਨ׀


