- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ
ਖੇਡ ਮੰਤਰੀ ਰਾਣਾ ਸੋਢੀ ਨੇ ਸਿਮਰਨਜੀਤ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿੱਤੀ ਮੁਬਾਰਕਬਾਦ
ਚੰਡੀਗੜ – ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਨੇ ਬੀਤੇ ਦਿਨ ਇੰਡੋਨੇਸ਼ੀਆ ਦੇ ਸ਼ਹਿਰ ਲਾਬੂਆਨ ਬਾਜੂ ਵਿਖੇ ਸੰਪੰਨ ਹੋਏ 23ਵੇਂ ਪ੍ਰੈਜ਼ੀਡੈਂਟ ਕੱਪ ਕੌਮਾਂਤਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਸੋਨੇ ਦਾ ਤਮਗਾ ਜਿੱਤਿਆ। ਭਾਰਤ ਦੇ ਮੁੱਕੇਬਾਜ਼ੀ ਦਲ ਨੇ ਇਸ ਟੂਰਨਾਮੈਂਟ ਵਿੱਚ ਕੁੱਲ ਸੱਤ ਸੋਨੇ ਤੇ ਦੋ ਚਾਂਦੀ ਦੇ ਤਮਗੇ ਜਿੱਤੇ ਜਿਨਾਂ ਵਿੱਚੋਂ ਚਾਰ ਮਹਿਲਾ ਮੁੱਕੇਬਾਜ਼ ਹਨ। ਪੰਜਾਬ ਦੀ ਸਿਮਰਨਜੀਤ ਕੌਰ ਤੋਂ ਇਲਾਵਾ ਓਲੰਪਿਕ ਤਮਗਾ ਜੇਤੂ ਐਮ.ਸੀ.ਮੇਰੀਕੌਮ, ਜਮੁਨਾ ਬੋਰੋ ਤੋ ਮੋਨਿਕਾ ਨੇ ਸੋਨ ਤਮਗੇ ਜਿੱਤੇ।ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚਕਰ ਪਿੰਡ ਦੀ ਸਿਮਰਨਜੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਹੈ। ਉਨਾਂ ਕਿਹਾ ਕਿ ਚਕਰ ਪਿੰਡ ਦੀਆਂ ਕੁੜੀਆਂ ਨੇ ਮੁੱਕੇਬਾਜ਼ੀ ਵਿੱਚ ਦੇਸ਼-ਵਿਦੇਸ਼ ਵਿੱਚ ਨਾਮ ਕਮਾਇਆ ਹੈ। ਉਨਾਂ ਕਿਹਾ ਕਿ ਸਿਮਰਨਜੀਤ ਕੌਰ ਨੇ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ ਅਤੇ ਹੁਣ ਉਸ ਨੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨ ਤਮਗਾ ਜਿੱਤ ਕੇ ਮੁੜ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨਾਂ ਆਸ ਪ੍ਰਗਟਾਈ ਕਿ ਇਸ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਅਤੇ ਅਗਲੇ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਵੀ ਸਿਮਰਨਜੀਤ ਕੌਰ ਦੇਸ਼ ਦਾ ਨਾਮ ਚਮਕਾਏਗੀ। ਰਾਣਾ ਸੋਢੀ ਨੇ ਸਿਮਰਨਜੀਤ ਦੇ ਮਾਪਿਆਂ, ਕੋਚ ਅਤੇ ਚਕਰ ਦੀ ਸ਼ੇਰ-ਏ-ਪੰਜਾਬ ਅਕਡੈਮੀ ਸਿਰ ਇਸ ਪ੍ਰਾਪਤੀ ਦਾ ਸਿਹਰਾ ਬੰਨਿਆ।ਮਰਹੂਮ ਕਮਲਜੀਤ ਸਿੰਘ ਤੇ ਰਾਜਪਾਲ ਕੌਰ ਦੀ ਬੇਟੀ ਸਿਮਰਨਜੀਤ ਕੌਰ ਪਹਿਲਾ 64 ਕਿਲੋ ਗ੍ਰਾਮ ਵਰਗ ਵਿੱਚ ਨੁਮਾਇੰਦਗੀ ਕਰਦੀ ਸੀ ਜਦੋਂ ਕਿ ਓਲੰਪਿਕ ਖੇਡਾਂ ਵਿੱਚ 60 ਕਿਲੋ ਗ੍ਰਾਮ ਵਰਗ ਹੁੰਦਾ ਹੈ ਜਿਸ ਲਈ ਉਸ ਨੇ ਆਪਣਾ ਵਰਗ ਬਦਲ ਕੇ 60 ਕਿਲੋਗ੍ਰਾਮ ਵਿੱਚ ਹਿੱਸਾ ਲੈਂਦੀ ਹੈ। ਇਸ ਤੋਂ ਪਹਿਲਾ ਉਸ ਨੇ ਬੈਂਕਾਕ ਵਿਖੇ ਹੋਈ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ ਅਤੇ ਹੁਣ ਸਿਮਰਨਜੀਤ ਨੇ ਪ੍ਰੈਜ਼ੀਡੈਂਟ ਕੱਪ ਦੇ ਫਾਈਨਲ ਵਿੱਚ ਏਸ਼ਿਆਈ ਖੇਡਾਂ ਦੀ ਤਮਗਾ ਜੇਤੂ ਮੇਜ਼ਬਾਨ ਇੰਡੋਨੇਸ਼ੀਆ ਦੀ ਮੁੱਕੇਬਾਜ਼ ਹਸਾਨਾਹ ਹੁਸਵਾਤੁਨ ਨੂੰ 5-0 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਜ਼ਿਕਰਯੋਗ ਹੈ ਕਿ ਚਕਰ ਪਿੰਡ ਦੀ ਹੀ ਮਨਦੀਪ ਕੌਰ ਸੰਧੂ ਨੇ ਜੂਨੀਅਰ ਵਿਸ਼ਵ ਚੈਂਪੀਅਨ ਬਣ ਕੇ ਆਪਣੇ ਪਿੰਡ ਨੂੰ ਕੌਮਾਂਤਰੀ ਖੇਡ ਨਕਸ਼ੇ ਉਤੇ ਉਭਾਰਿਆ ਸੀ।


