- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਨਾਲ ਦੋਸਤੀ ਪਾਕਿ ਦੀ ਵਿਦੇਸ਼ ਨੀਤੀ ਦਾ ਮਹੱਤਵਪੂਰਣ ਹਿੱਸਾ : ਇਮਰਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੀਨ ਨਾਲ ਦੋਸਤੀ ਨੂੰ ਦੇਸ਼ ਦੀ ਵਿਦੇਸ਼ ਨੀਤੀ ਦਾ ਮਹੱਤਵਪੂਰਨ ਹਿੱਸਾ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 50 ਅਰਬ ਡਾਲਰ ਦੀ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਯੋਜਨਾ ਨੂੰ ਲਾਗੂ ਕਰਨ ਦੀ ਵਚਨਬੱਧਤਾ ਵੀ ਜ਼ਾਹਰ ਕੀਤੀ। ਪਾਕਿਸਤਾਨ ਅਤੇ ਚੀਨ ਨੇ ਐਤਵਾਰ ਨੂੰ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ (ਸੀ.ਪੀ.ਈ.ਸੀ.) ਯੋਜਨਾ ਨੂੰ ਲਾਗੂ ਕਰਨ ਸਬੰਧੀ ਵਚਨਬੱਧਤਾ ਜ਼ਾਹਰ ਕੀਤੀ । ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦੀ ਪਾਕਿਸਤਾਨ ਯਾਤਰਾ ਦੌਰਾਨ ਦੋਹਾਂ ਦੇਸ਼ਾਂ ਵੱਲੋਂ ਇਸ ਯੋਜਨਾ ਨੂੰ ਲੈ ਕੇ ਵਚਨਬੱਧਤਾ ਜ਼ਾਹਰ ਕੀਤੀ ਗਈ। ਇਸ ਦੇ ਇਲਾਵਾ ਇਮਰਾਨ ਨਾਲ ਮੁਲਾਕਾਤ ਵਿਚ ਦੋ-ਪੱਖੀ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੀ ਵੀ ਵਚਨਬੱਧਤਾ ਜ਼ਾਹਰ ਕੀਤੀ ਗਈ। ਵਾਂਗ ਸ਼ੁੱਕਰਵਾਰ ਨੂੰ 3 ਦਿਨ ਦੀ ਪਾਕਿਸਤਾਨ ਯਾਤਰਾ ‘ਤੇ ਆਏ ਹਨ। ਵਾਂਗ ਨੇ ਇਕ ਉੱਚ ਪੱਧਰੀ ਵਫਦ ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਵਿਦੇਸ਼ ਮੰਤਰੀ ਨੇ ਸੀ.ਪੀ.ਈ.ਸੀ. ਨੂੰ ਦੋਹਾਂ ਦੇਸ਼ਾਂ ਦੇ ਲੋਕਾਂ ਲਈ ਮਹੱਤਵਪੂਰਣ ਦੱਸਿਆ ।


