- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਨੂੰ ਆਸ, ਅਮਰੀਕੀ ਰਾਜਦੂਤ ਕਰੇਗਾ ਨਿਰਪੱਖ ਫੈਸਲਾ
ਅਮਰੀਕੀ ਰਾਜਦੂਤ ਟੇਰੀ ਬ੍ਰਾਂਸਟੇਡ ਨੂੰ ਤਿੱਬਤ ਦਾ ਦੌਰਾ ਕਰਨ ਦੀ ਇਜਾਜ਼ਤ ਦੇਣ ਵਾਲੇ ਚੀਨ ਨੇ ਸੋਮਵਾਰ ਨੂੰ ਆਸ ਜ਼ਾਹਰ ਕੀਤੀ। ਇਸ ਆਸ ਮੁਤਾਬਕ ਅਮਰੀਕੀ ਰਾਜਦੂਤ ਹਿਮਾਲਿਆ ਖੇਤਰ ਦੀ ਸਥਿਤੀ ਖਾਸ ਕਰ ਕੇ ਧਰਮ ਅਤੇ ਤਿੱਬਤੀ ਸੱਭਿਆਚਾਰ ਨੂੰ ਲੈ ਕੇ ਨਿਰਪੱਖ ਫੈਸਲਾ ਕਰੇਗਾ। ਬ੍ਰਾਂਸਟੇਡ 19 ਤੋਂ 25 ਮਈ ਦੇ ਵਿਚ ਤਿੱਬਤ ਆਟੋਨੋਮਸ ਖੇਤਰ ਦੇ ਸਰਹੱਦੀ ਕਵਿਨਹਾਈ ਸੂਬੇ ਦੇ ਦੌਰੇ ‘ਤੇ ਹਨ। ਉਨ੍ਹਾਂ ਦਾ ਇਹ ਦੌਰਾ ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਅਰਥ ਵਿਵਸਥਾਵਾਂ ਵਿਚ ਵੱਧਦੇ ਵਪਾਰ ਯੁੱਧ ਦੇ ਵਿਚ ਹੋ ਰਿਹਾ ਹੈ। ਅਮਰੀਕਾ ਵੱਲੋਂ ਇਸ ਸਾਲ ਦੇ ਸ਼ੁਰੂ ਵਿਚ ਰੈਸੀਪ੍ਰੋਕਲ ਐਕਸੈਸ ਟੂ ਤਿੱਬਤ ਐਕਟ, 2018 ਪਾਸ ਕੀਤੇ ਜਾਣ ਦੇ ਬਾਅਦ ਚੀਨ ਵੱਲੋਂ ਅਮਰੀਕੀ ਰਾਜਦੂਤ ਦੇ ਦੌਰੇ ਨੂੰ ਇਜਾਜ਼ਤ ਦਿੱਤੀ ਗਈ ਹੈ।ਚਾਰ ਸਾਲਾਂ ਵਿਚ ਪਾਬੰਦੀਸ਼ੁਦਾ ਖੇਤਰ ਵਿਚ ਕਿਸੇ ਅਮਰੀਕੀ ਰਾਜਦੂਤ ਦਾ ਇਹ ਪਹਿਲਾ ਦੌਰਾ ਹੈ। ਇਸ ਦੌਰੇ ਦੌਰਾਨ ਬ੍ਰਾਂਸਟੇਡ ਦੀ ਸਥਾਨਕ ਅਧਿਕਾਰੀਆਂ ਨਾਲ ਮੁਲਾਕਾਤ ਅਤੇ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਸਥਲਾਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਹੈ। ਅਮਰੀਕਾ ਨੇ ਇਸ ਐਕਟ ਜ਼ਰੀਏ ਚਿਤਾਵਨੀ ਦਿੱਤੀ ਸੀ ਕਿ ਜੇਕਰ ਚੀਨ ਨੇ ਅਮਰੀਕੀ ਨਾਗਰਿਕਾਂ, ਸਰਕਾਰੀ ਅਧਿਕਾਰੀਆਂ ਅਤੇ ਪੱਤਰਕਾਰਾਂ ਨੂੰ ਤਿੱਬਤ ਜਾਣ ਤੋਂ ਰੋਕਿਆ ਤਾਂ ਉਹ ਵੀ ਬਰਾਬਰੀ ਵਾਲੇ ਉਪਾਅ ਵਰਤੇਗਾ। ਚੀਨੀ ਵਿਦੇਸ ਮੰਤਰਾਲੇ ਦੇ ਬੁਲਾਰੇ ਲੂ ਕੰਗ ਨੇ ਸੋਮਵਾਰ ਨੂੰ ਮੀਡੀਆ ਨੂੰ ਕਿਹਾ,”ਅਸੀਂ ਰਾਜਦੂਤ ਬ੍ਰਾਂਸਟੇਡ ਦੇ ਦੌਰੇ ਦਾ ਸਵਾਗਤ ਕਰਦੇ ਹਾਂ।”


