- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਵਿੱਚ ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 13 ਜ਼ਖਮੀ
ਬੀਜਿੰਗ – ਚੀਨ ਦੇ ਦੱਖਣੀ ਸ਼ਹਿਰ ਗਵਾਂਗਝੋਊ ਵਿੱਚ ਅੱਜ ਸਵੇਰੇ ਇਕ ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜ ਦਿੱਤਾ| ਇਸ ਹਾਦਸੇ ਵਿੱਚ ਘੱਟੋ-ਘੱਟ 13 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 2 ਦੀ ਹਾਲਤ ਨਾਜ਼ੁਕ ਹੈ| ਇਕ ਅੰਗਰੇਜ਼ੀ ਅਖਬਾਰ ਨੇ ਦੱਸਿਆ ਕਿ ਤਿਆਨਹੇ ਜ਼ਿਲੇ ਵਿਚ ਸਥਾਨਕ ਸਮੇਂ ਮੁਤਾਬਕ ਸਵੇਰੇ 8:50 ਤੇ ਇਕ ਕਾਰ ਨੇ ਕਈ ਪੈਦਲ ਯਾਤਰੀਆਂ ਨੂੰ ਦਰੜ ਦਿੱਤਾ ਅਤੇ ਫਿਰ ਦੋ ਹੋਰ ਕਾਰਾਂ ਨਾਲ ਟਕਰਾ ਗਈ| ਗਵਾਂਗਝੋਊ ਪੁਲੀਸ ਬਿਊਰੋ ਨੇ ਸੋਸ਼ਲ ਮੀਡੀਆ ਨੈਟਵਰਕ ਵੀਬੋ ਤੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ| ਪੁਲੀਸ ਨੇ ਕਿਹਾ ਕਿ ਗੱਡੀ ਦੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ| ਮਾਮਲੇ ਦੀ ਜਾਂਚ ਚੱਲ ਰਹੀ ਹੈ|


