- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੇਨੱਈ ਅੱਠਵੀਂ ਵਾਰ ਫਾਈਨਲ ’ਚ ਟੱਕਰ ਮੁੰਬਈ ਨਾਲ
ਮੌਜੂਦਾ ਚੈਂਪੀਅਨ ਚੇਨੱਈ ਸੁਪਰ ਕਿੰਗਜ਼ ਨੇ ਖੇਡ ਦੇ ਹਰ ਵਿਭਾਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸ਼ੁੱਕਰਵਾਰ ਨੂੰ ਇੱਥੇ ਦੂਜੇ ਕੁਆਲੀਫਾਈਰ ਵਿੱਚ ਦਿੱਲੀ ਕੈਪੀਟਲਜ਼ ਉੱਤੇ ਛੇ ਵਿਕਟਾਂ ਦੀ ਜਿੱਤ ਦੇ ਨਾਲ ਅੱਠਵੀਂ ਵਾਰ ਆਈਪੀਐੱਲ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਫਾਈਨਲ ਵਿੱਚ ਟੱਕਰ ਆਪਣੀ ਰਿਵਾਇਤੀ ਵਿਰੋਧੀ ਟੀਮ ਮੁੰਬਈ ਇੰਡੀਅਨਜ਼ ਦੇ ਨਾਲ ਹੋਵੇਗੀ।ਦਿੱਲੀ ਕੈਪੀਟਲਜ਼ ਨੇ ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨੱਈ ਸੁਪਰਕਿੰਗਜ਼ ਖ਼ਿਲਾਫ਼ ਨੌਂ ਵਿਕਟਾਂ ’ਤੇ 147 ਦੌੜਾਂ ਬਣਾਈਆਂ। ਦਿੱਲੀ ਵੱਲੋਂ ਰਿਸ਼ਭ ਪੰਤ ਨੇ ਸਭ ਤੋਂ ਜ਼ਿਆਦਾ 38 ਦੌੜਾਂ ਬਣਾਈਆਂ। ਚੇਨੱਈ ਲਈ ਡਵੇਨ ਬਰਾਵੋ, ਦੀਪਕ ਚਾਹਰ, ਰਵਿੰਦਰ ਜਡੇਜਾ ਅਤੇ ਹਰਭਜਨ ਸਿੰਘ ਨੇ ਦੋ ਦੋ ਵਿਕਟਾਂ ਲਈਆਂ। ਚੇਨਈ ਦੀ ਟੀਮ ਨੇ 19 ਓਵਰਾਂ ਵਿੱਚ ਚਾਰ ਵਿਕਟਾਂ ਉੱਤੇ 151 ਦੌੜਾਂ ਬਣਾ ਕੇ ਆਸਾਨੀ ਦੇ ਨਾਲ ਟੀਚਾ ਹਾਸਲ ਕਰ ਲਿਆ। ਚੇਨੱਈ ਦੀ ਤਰਫੋਂ ਫਾਫ ਡੂ ਪਲੇਸਿਸ (50) ਤੇ ਸ਼ੇਨ ਵਾਟਸਨ (50 ) ਦੇ ਅਰਧ ਸੈਂਕੜੇ ਜਮਾਏ ਅਤੇ ਪਹਿਲੀ ਵਿਕਟ ਦੇ ਲਈ 81 ਦੌੜਾਂ ਜੋੜ ਕੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ।ਇਸ ਤੋਂ ਪਹਿਲਾਂ ਚੇਨੱਈ ਸੁਪਰਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਦਿੱਲੀ ਕੈਪੀਟਲਜ਼ ਖ਼ਿਲਾਫ਼ ਆਈਪੀਐਲ ਦੇ ਦੂਜੇ ਕੁਆਰਟਰਫਾਈਨਲ ਵਿੱਚ ਸ਼ੁੱਕਰਵਾਰ ਨੂੰ ਇਥੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਦਿੱਲੀ ਨੇ ਆਪਣੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਦੋਂ ਕਿ ਚੇਨੱਈ ਨੇ ਬੱਲੇਬਾਜ਼ ਮੁਰਲੀ ਵਿਜੈ ਦੀ ਥਾਂ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਨੂੰ ਆਖ਼ਰੀ ਗਿਆਰਾਂ ਵਿੱਚ ਰੱਖਿਆ।


