ਚੌਥੇ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ: ਚੰਨੀ

28 ਫਰਵਰੀ ਨੂੰ ਡੀ.ਏ.ਵੀ. ਜਲੰਧਰ ਵਿਖੇ ਆਯੋਜਿਤ ਕੀਤਾ ਜਾਵੇਗਾ ਸੂਬਾ ਪੱਧਰੀ ਸਮਾਰੋਹ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਚੌਥੇ ਸੂਬਾ ਪੱਧਰੀ ਰੋਜ਼ਗਾਰ ਮੇਲਿਆਂ ਵਿੱਚ ਵੱਖ ਵੱਖ ਨੌਕਰੀਆਂ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਮੱਦੇਨਜ਼ਰ 28 ਫਰਵਰੀ,2019 ਨੂੰ ਡੀਏਵੀ ਯੂਲੀਵਰਸਿਟੀ ,ਜਲੰਧਰ ਵਿੱਚ ਇੱਕ ਸੂਬਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਸੂਬਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਤਕਨੀਕੀ ਸਿੱਖਿਆ ਤੇ ਰੋਜ਼ਗ਼ਾਰ ਉੱਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਮੰਤਰੀ ਨੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲਿਆਂ ਦਾ ਚੌਥਾ ਗੇੜ ਸੂਬੇ ਭਰ ਵਿੱਚ 13 ਤੋਂ 22 ਫਰਵਰੀ ਤੱਕ ਆਯੋਜਿਤ ਕੀਤਾ ਗਿਆ ਸੀ। ਉਨਾਂ ਕਿਹਾ ਕਿ ਇਸ ਗੇੜ ਦੌਰਾਨ ਤਕਨੀਕੀ ਸਿੱਖਿਆ ਵਿਭਾਗ ਦੇ ਨਾਲ ਨਾਲ ‘ਪੰਜਾਬ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਸਕੀਮ ਨੇ ਇਸ ਮੇਲੇ ਨੂੰ ਕਾਮਯਾਬ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਕਿਉਂ ਜੋ 50,000 ਨੌਜਵਾਨਾਂ ਨੂੰ ਮੇਲੇ ਦੌਰਾਨ ਰੋਜ਼ਗਾਰ ਪ੍ਰਾਪਤ ਹੋਇਆ। ਇਸ ਚੋਥੇ ਰੋਜ਼ਗਾਰ ਮੇਲੇ ਵਿੱਚ ਇੰਟਰਵਿਊ ਲਈ ਪਹੁੰਚੇ ਨੌਜਵਾਨਾਂ ਵਿੱਚੋਂ 60 ਫੀਸਦ ਤੋਂ ਵੀ ਵੱਧ ਨੂੰ ਵੱਖ ਵੱਖ ਕੰਪਨੀਆਂ ਵਿੱਚ ਰੋਜ਼ਗਾਰ ਮਿਲਿਆ। ਸ੍ਰੀ ਚੰਨੀ ਨੇ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਸਦਕਾ ਨੌਕਰੀ ਦਾਤਾ ਅਤੇ ਨੌਕਰੀ ਦੀ ਭਾਲ ਕਰ ਵਾਲਿਆਂ ਵਿਕਰਾਰ ਇੱਕ ਭਰੋਸਾ ਬੱਝਾ ਹੈ ਜਿਸਦੇ ਸਿੱਟੇ ਵਜੋਂ ਹੁਣ ਵੱਧ ਤੋਂ ਵੱਧ ਕੰਪਨੀਆਂ ਪੰਜਾਬ ਦੇ ਨੌਜਵਾਨ ਨੂੰ ਨੌਕਰੀ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੱਕ ਪਹੁੰਚ ਕਰ ਰਹੀਆਂ ਹਨ। ਉਨਾਂ ਕਿਹਾ ਕਿ ਕੇਵਲ ਪੰਜਾਬ ਦੇ ਨੌਜਵਾਨਾਂ ਨੂੰ ਹੀ ਅਜਿਹਾ ਇਕਲੌਤਾ ਮੰਚ ਪ੍ਰਾਪਤ ਹੋਇਆ ਹੈ ਜਿੱਥੇ ਨੌਕਰੀ ਦਾ ਇਛੁੱਕ ਕੋਈ ਨੌਜਵਾਨ ਆਪਣੀ ਅਕਾਦਮਿਕ ਯੋਗਤਾ ਸਬੰਧੀ ਵੇਰਵੇ ਅਪਲੋਡ ਕਰ ਸਕਦਾ ਹੈ। ਸ੍ਰੀ ਚੰਨੀ ਨੇ ਕਿਹਾ ਪੰਜਾਬ ਸਰਕਾਰ ਨੇ ਅਜਿਹਾ ਸਾਂਝਾ ਮੰਚ ਪ੍ਰਦਾਨ ਕਰਵਾ ਕੇ ਨੌਕਰੀ ਦਾਤਾ ਅਤੇ ਨੌਕਰੀ ਲੱਭਣ ਵਾਲਿਆਂ ਵਿਕਾਰਲੇ ਪਾੜੇ ਨੂੰ ਪੂਰਿਆ ਹੈ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਇਨਾਂ ਰੋਜ਼ਗ਼ਾਰ ਮੇਲਿਆਂ ਦੀ ਭਰਪੂਰ ਸਫਲਤਾ ਤੋਂ ਬਾਅਦ ਹੁਣ ਦੂਜੇ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਵੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਅਜਿਹੇ ਰਾਹ ਅਖ਼ਤਿਆਰ ਕਰ ਰਹੇ ਹਨ। ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ ਰੋਜ਼ਗਾਰ ਮੇਲੇ ਇਸੇ ਤਰਾਂ ਜਾਰੀ ਰਹਿਣਗੇ ਅਤੇ ਰੋਜ਼ਗਾਰ ਮੇਲਿਆਂ ਦਾ 5ਵਾਂ ਗੇੜ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ।ਇਸ ਮੀਟਿਗ ਦੌਰਾਨ ਹੋਰ ਪਤਵੰਤਿਆਂ ਤੋਂ ਇਲਾਵਾ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ, ਰੋਜ਼ਗਾਰ ਉੱਤਪਤੀ ਵਿਭਾਗ ਦੇ ਕਮਿਸ਼ਨਰ-ਕਮ- ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ, ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਪ੍ਰਵੀਨ ਥਿੰਦ, ਐਸਟੀਸੀ, ਸ੍ਰੀ ਦਿਲਰਾਜ ਸਿੰਘ, ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਰੋਜ਼ਗਾਰ ਉਤਪਤੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਰਾਜਦੀਪ ਕੌਰ ਅਤੇ ਤਕਨੀਕੀ ਸਿੱਖਿਆ ਤੇ ਰੋਜ਼ਗਾਰ ਉੱਤਪਤੀ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਸਨ।

VIA PUNJAB