ਚੰਡੀਗੜ੍ਹ ‘ਚ ਨੋਟਬੰਦੀ ਦੇ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ ਸ਼ੁਰੂ

ਚੰਡੀਗੜ੍ਹ – ਨੋਟਬੰਦੀ ਦੇ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮੋਦੀ ਸਰਕਾਰ ਖਿਲਾਫ ਸੈਕਟਰ-17 ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਹਨ। ਕਾਂਗਰਸ ਦਾ ਕਹਿਣਾ ਹੈ ਕਿ ਨੋਟਬੰਦੀ ਨੂੰ 2 ਸਾਲਾਂ ਦਾ ਸਮਾਂ ਲੰਘ ਚੁੱਕਾ ਹੈ ਪਰ ਫਿਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਲਾ ਧਨ ਵਾਪਸ ਨਹੀਂ ਲਿਆ ਸਕੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ ਕਰ ਦਿੱਤੀ ਸੀ ਅਤੇ ਹੁਣ ਜ਼ੁਬਾਨਬੰਦੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ।

VIA PUNJAB