- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੰਦਰਬਾਬੂ ਨਾਇਡੂ ਨੂੰ ਏਅਰਪੋਰਟ ਤੇ ਨਹੀਂ ਮਿਲੀ ਵੀ.ਆਈ.ਪੀ. ਸਹੂਲੀਅਤ
ਵਿਜੇਵਾੜਾ – ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਹੁਣ ਵਿਰੋਧੀ ਧਿਰ ਦੇ ਨੇਤਾ ਐਨ. ਚੰਦਰਬਾਬੂ ਨਾਇਡੂ ਦੀ ਸ਼ੁੱਕਰਵਾਰ ਦੇਰ ਰਾਤ ਇੱਥੇ ਗੰਨਵਰਮ ਹਵਾਈ ਅੱਡੇ ਤੇ ਤਲਾਸ਼ੀ ਲਈ ਗਈ| ਨਾਇਡੂ ਨੂੰ ਜਹਾਜ਼ ਤੱਕ ਜਾਣ ਲਈ ਵੀ.ਆਈ.ਪੀ. ਸਹੂਲਤ ਤੋਂ ਵੀ ਵਾਂਝੇ ਕਰ ਦਿੱਤਾ ਗਿਆ ਅਤੇ ਆਮ ਯਾਤਰੀਆਂ ਨਾਲ ਬੱਸ ਵਿੱਚ ਯਾਤਰਾ ਕਰਨੀ ਪਈ| ਇਕ ਸੁਰੱਖਿਆ ਗਾਰਡ ਨੂੰ ਸੁਰੱਖਿਆ ਪ੍ਰਵੇਸ਼ ਦੁਆਰ ਤੇ ਨਾਇਡੂ ਦੀ ਤਲਾਸ਼ੀ ਲੈਂਦੇ ਦੇਖਿਆ ਗਿਆ| ਤੇਲੁਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਮੁਖੀ ਨੂੰ ਜਹਾਜ਼ ਤੱਕ ਵੀ.ਆਈ.ਪੀ. ਵਾਹਨ ਤੇ ਪਹੁੰਚਣ ਦੀ ਮਨਜ਼ੂਰੀ ਵੀ ਨਹੀਂ ਦਿੱਤੀ ਗਈ| ਇਸ ਘਟਨਾ ਤੇ ਤੇਦੇਪਾ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਅਤੇ ਦੋਸ਼ ਲਗਾਇਆ ਗਿਆ ਕਿ ਭਾਜਪਾ ਅਤੇ ਵਾਈ.ਐਸ.ਆਰ. ਕਾਂਗਰਸ ਪਾਰਟੀ (ਵਾਈ.ਐਸ.ਆਰ.ਸੀ.ਪੀ.) ਬਦਲੇ ਦੀ ਰਾਜਨੀਤੀ ਕਰ ਰਹੀ ਹੈ|ਤੇਦੇਪਾ ਨੇਤਾ ਅਤੇ ਰਾਜ ਦੇ ਸਾਬਕਾ ਗ੍ਰਹਿ ਮੰਤਰੀ ਚਿੰਨਾ ਰਾਜੱਪਾ ਨੇ ਕਿਹਾ ਕਿ ਅਧਿਕਾਰੀਆਂ ਦਾ ਰਵੱਈਆ ਨਾ ਸਿਰਫ ਅਪਮਾਨਜਨਕ ਸੀ ਸਗੋਂ ਉਨ੍ਹਾਂ ਨੇ ਨਾਇਡੂ ਦੀ ਸੁਰੱਖਿਆ ਨੂੰ ਕਦੇ ਵੀ ਇਸ ਸਥਿਤੀ ਦਾ ਸਾਹਮਣਾ ਨਹੀਂ ਕਰਨਾ ਪਿਆ| ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਤੋਂ ਨਾਇਡੂ ਦੀ ਉੱਚਿਤ ਸੁਰੱਖਿਆ ਯਕੀਨੀ ਕਰਨ ਦੀ ਮੰਗ ਕੀਤੀ|


