- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਛੇਤਰੀ ਨੇ ਪਿਊਮਾ ਨਾਲ ਤਿੰਨ ਸਾਲ ਦਾ ਕਰਾਰ ਕੀਤਾ
ਭਾਰਤੀ ਪੁਰਸ਼ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਪਿਊਮਾ ਦੇ ਨਾਲ ਤਿੰਨ ਸਾਲ ਦਾ ਕਰਾਰ ਕੀਤਾ। ਮੌਜੂਦਾ ਫੁੱਟਬਾਲਰਾਂ ‘ਚ ਕ੍ਰਿਸਟੀਆਨੋ ਰੋਨਾਲਡੋ ਦੇ ਬਾਅਦ ਸਭ ਤੋਂ ਜ਼ਿਆਦਾ ਗੋਲ ਕਰਨ ਵਾਲੇ ਛੇਤਰੀ ਭਾਰਤੀ ਟੀਮ ਤੋਂ ਇਲਾਵਾ ਇੰਡੀਅਨ ਸੁਪਰ ਲੀਗ ‘ਚ ਬੈਂਗਲੁਰੂ ਐੱਫ. ਸੀ. ਲਈ ਖੇਡਦੇ ਹਨ।ਭਾਰਤ ਲਈ ਸਭ ਤੋਂ ਜ਼ਿਆਦਾ ਗੋਲ ਕਰਨ ਵਾਲੇ ਛੇਤਰੀ ਨੂੰ 2011 ‘ਚ ਅਰਜੁਨ ਪੁਰਸਕਾਰ ਅਤੇ 2019 ‘ਚ ਪਦਮਸ਼੍ਰੀ ਮਿਲਿਆ। ਉਨ੍ਹਾਂ ਕਿਹਾ, ”ਪਿਊਮਾ ਪਰਿਵਾਰ ਨਾਲ ਜੁੜ ਕੇ ਮੈਂ ਬਹੁਤ ਖੁਸ਼ ਹਾਂ। ਸਾਡੇ ਦੋਹਾਂ ਦਾ ਟੀਚਾ ਦੇਸ਼ ‘ਚ ਫੁੱਟਬਾਲ ਦਾ ਵਿਕਾਸ ਹੈ ਅਤੇ ਮੈਨੂੰ ਖੁਸ਼ੀ ਹੈ ਕਿ ਅਸੀਂ ਫੁੱਟਬਾਲ ਦਾ ਨਵਾਂ ਅਧਿਆਏ ਲਿਖਾਂਗੇ।”


