ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਸ਼ਰਮ ਨਾਲ ਝੁਕਿਆ ਦੇਸ਼ ਦਾ ਸਿਰ : ਰਾਹੁਲ ਗਾਂਧੀ

ਅਮਰਾਵਤੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਦੌਰੇ ‘ਤੇ ਪਹੁੰਚੇ ਹਨ। ਇਥੇ ਉਨ੍ਹਾਂ ਨੇ ਕੁਰਨੁਲ ‘ਚ ਬਚਿਆਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਵਰਕਰਾਂ ਨਾਲ ਵੀ ਗਲਬਾਤ ਕੀਤੀ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵਖ-ਵਖ ਹਿਸਿਆਂ ‘ਚ ਜਬਰ ਜਨਾਹ ਦੀਆਂ ਘਟਨਾਵਾਂ ਸਾਹਮਣੇ ਆਈਆਂ। ਇਨ੍ਹਾਂ ਘਟਨਾਵਾਂ ‘ਤੇ ਰਾਹੁਲ ਗਾਂਧੀ ਨੇ ਵੀ ਚਿੰਤਾ ਪ੍ਰਗਟਾਈ ਹੈ। ਨਾਲ ਹੀ ਉਨ੍ਹਾਂ ਨੇ ਇਸ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਚੁਪ ‘ਤੇ ਵੀ ਸਵਾਲ ਚੁਕੇ ਹਨ।

VIA PUNJAB