- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੀ. ਐੱਸ. ਟੀ. ਦਰ ‘ਚ ਕਟੌਤੀ ਦਾ ਲਾਭ ਗਾਹਕਾਂ ਤੱਕ ਨਾ ਪਹੁੰਚਾਉਣ ‘ਤੇ ਬਹੁ-ਰਾਸ਼ਟਰੀ ਕੰਪਨੀਆਂ ਦੀ ਖਿਚਾਈ
ਨਵੀਂ ਦਿੱਲੀ-ਵਸਤੂ ਅਤੇ ਸੇਵਾ ਕਰ (ਜੀ. ਐੱਸ. ਟੀ.) ਦਰਾਂ ‘ਚ ਕਟੌਤੀ ਦਾ ਲਾਭ ਗਾਹਕਾਂ ਨੂੰ ਨਾ ਦੇਣ ‘ਤੇ ਮੁਨਾਫਾਖੋਰੀ ਰੋਕੂ ਅਥਾਰਟੀ ਨੇ ਬਹੁ-ਰਾਸ਼ਟਰੀ ਕੰਪਨੀਆਂ ਦੀ ਖਿਚਾਈ ਕੀਤੀ ਹੈ। ਅਥਾਰਟੀ ਦਾ ਕਹਿਣਾ ਹੈ ਕਿ ਕੰਪਨੀਆਂ ਬਹੁਤ ਹਲਕੀ ਵਜ੍ਹਾ ਦੱਸ ਰਹੀਆਂ ਹਨ ਜੋ ਉਸ ਦੀ ਸਮਝ ਤੋਂ ਬਾਹਰ ਹਨ। ਬਹੁ-ਰਾਸ਼ਟਰੀ ਕੰਪਨੀਆਂ ਦਾ ਕਹਿਣਾ ਹੈ ਕਿ ਜੀ. ਐੱਸ. ਟੀ. ਦਰ ‘ਚ ਕਟੌਤੀ ਦੇ ਨਤੀਜੇ ਵਜੋਂ ਕੀਮਤਾਂ ਨੂੰ ਦਸ਼ਮਲਵ ਅੰਕ ‘ਚ ਅਨੁਕੂਲ ਕਰਨਾ ਮੁਸ਼ਕਲ ਕੰਮ ਹੈ। ਸੂਤਰਾਂ ਅਨੁਸਾਰ ਕੰਪਨੀਆਂ ਦੇ ਇਸ ਤਰਕ ਦੇ ਜਵਾਬ ‘ਚ ਮੁਨਾਫਾਖੋਰੀ ਰੋਕੂ ਅਥਾਰਟੀ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਜੇਕਰ ਉਹ ਕੀਮਤ ਦੀ ਅਨੁਕੂਲਤਾ ਠੀਕ ਢੰਗ ਨਾਲ ਨਹੀਂ ਕਰ ਸਕਦੀਆਂ ਤਾਂ ਵਸਤਾਂ ਦੀ ਮਾਤਰਾ ‘ਚ ਇਸ ਨੂੰ ਸ਼ਾਮਲ ਕਰਦਿਆਂ ਉਹ ਜੀ. ਐੱਸ. ਟੀ. ਦਰ ‘ਚ ਕਟੌਤੀ ਦਾ ਫਾਇਦਾ ਗਾਹਕਾਂ ਤੱਕ ਕਿਉਂ ਨਹੀਂ ਪਹੁੰਚਾਉਂਦੀਆਂ ਹਨ।


