ਜੰਮੂ-ਕਸ਼ਮੀਰ : ਬੜਗਾਮ ਵਿੱਚ 2 ਅੱਤਵਾਦੀ ਢੇਰ, ਅਫਵਾਹਾਂ ਨੂੰ ਰੋਕਣ ਲਈ ਇੰਟਰਨੈਟ ਸੇਵਾ ਬੰਦ

ਸ਼੍ਰੀਨਗਰ – ਮੱਧ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿਚ ਅੱਜ ਅੱਜ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ| ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ| ਸੂਤਰਾਂ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਜਾਗੂ ਖਾਨਸਾਹਿਬ ਪਿੰਡ ਵਿਚ 2 ਤੋਂ 3 ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਫੌਜ ਅਤੇ ਕੇਂਦਰੀ ਰਿਜ਼ਰਵ ਫੋਰਸ ਨੇ ਇਕ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਸੁਰੱਖਿਆ ਫੋਰਸ ਦੇ ਜਵਾਨ ਜਦੋਂ ਅੱਤਵਾਦੀਆਂ ਦੇ ਟਿਕਾਣੇ ਵੱਲ ਵਧ ਰਹੇ ਸਨ, ਤਾਂ ਅੱਤਵਾਦੀਆਂ ਨੇ ਉਨ੍ਹਾਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ| ਇਸ ਤੋਂ ਬਾਅਦ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ| ਇਸ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ ਹਨ, ਜਿਨ੍ਹਾਂ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਮੁਕਾਬਲੇ ਵਾਲੀ ਥਾਂ ਤੇ ਹਥਿਆਰ ਅਤੇ ਗੋਲਾ-ਬਾਰੂਦ ਮਿਲੇ ਹਨ| ਫੌਜ ਦਾ ਸਰਚ ਆਪਰੇਸ਼ਨ ਜਾਰੀ ਹੈ| ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬੜਗਾਮ ਵਿਚ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ|

VIA PUNJAB