ਜੰਮੂ-ਕਸ਼ਮੀਰ : ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਚ ਇਕ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਸੁਰੱਖਿਆ ਫੋਰਸਾਂ ਨਾਲ ਇਕ ਮੁਕਾਬਲੇ ‘ਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੂਚਨਾ ਦੇ ਆਧਾਰ ‘ਤੇ ਮੱਧ ਕਸ਼ਮੀਰ ਦੇ ਬੜਗਾਮ ਜ਼ਿਲੇ ਦੇ ਕ੍ਰਾਲਪੋਰਾ ਚੇਕਪੋਰਾ ਇਲਾਕੇ ‘ਚ ਸੁਰੱਖਿਆ ਫੋਰਸਾਂ ਨੇ ਘੇਰਾਬੰਦੀ ਕੀਤੀ ਅਤੇ ਇਕ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਦੇ ਗਸ਼ਤੀ ਦਲ ‘ਤੇ ਗੋਲੀਬਾਰੀ ਕੀਤੀ।ਸੁਰੱਖਿਆ ਫੋਰਸਾਂ ਵਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਇਕ ਅੱਤਵਾਦੀ ਮਾਰਿਆ ਗਿਆ ਅਤੇ ਮੁਕਾਬਲੇ ਵਾਲੀ ਜਗ੍ਹਾ ਤੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਤੇ ਉਸ ਦੇ ਸੰਗਠਨ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ ਹਨ।

VIA PUNJAB