- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੱਜ ਕੈਵਨਾਗ ‘ਤੇ ਡੈਮੋਕ੍ਰੇਟਾਂ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ : ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੁਪਰੀਮ ਕੋਰਟ ‘ਚ ਜੱਜ ਦੇ ਅਹੁਦੇ ਲਈ ਨਾਮਜ਼ਦ ਕੀਤੇ ਗਏ ਬ੍ਰੇਟ ਕੈਵਨਾਗ ‘ਤੇ ਲੱਗੇ ਜਿਨਸੀ ਸੋਸ਼ਣ ਦੇ ਦੋਸ਼ਾਂ ‘ਤੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਰਾਜਨੀਤਕ ਫਾਇਦੇ ਚੁੱਕਣ ਨੂੰ ਲੈ ਕੇ ਵਿਰੋਧੀ ਧਿਰ ਦੀ ਡੈਮੋਕ੍ਰੇਟਿਕ ਪਾਰਟੀ ਦੀ ਨਿੰਦਾ ਕਰਦੇ ਹੋਏ ਆਖਿਆ ਕਿ ਜੱਜ ਕੈਵਨਾਗ ਨਾਲ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ। ਕ੍ਰਿਸਟੀਨ ਫੋਰਡ ਨਾਂ ਦੀ ਇਕ ਪ੍ਰੋਫੈਸਰ ਨੇ ਕੈਵਨਾਗ ‘ਤੇ ਜਿਨਸੀ ਸੋਸ਼ਣ ਦਾ ਦੋਸ਼ ਲਾਉਂਦੇ ਹੋਏ ਕਿਹਾ, ‘ਕਰੀਬ 36 ਸਾਲ ਪਹਿਲਾਂ ਹਾਈ ਸਕੂਲ ‘ਚ ਇਕ ਪਾਰਟੀ ਦੌਰਾਨ ਕੈਵਨਾਗ ਨੇ ਉਨ੍ਹਾਂ ਦੇ ਕੱਪੜੇ ਲਾਉਣ ਦੀ ਕੋਸ਼ਿਸ਼ ਕੀਤੀ ਸੀ।’ ਅਮਰੀਕਾ ਦੀ ਯਾਤਰਾ ‘ਤੇ ਆਏ ਪੋਲੈਂਡ ਦੇ ਰਾਸ਼ਟਰਪਤੀ ਅੰਦ੍ਰੇਜ਼ ਡੁਡਾ ਨੇ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਆਖਿਆ ਕਿ, ‘ਸੱਚ ਕਹਾਂ ਤਾਂ ਮੈਨੂੰ ਉਨ੍ਹਾਂ (ਡੋਨਾਲਡ ਟਰੰਪ) ਲਈ ਕਾਫੀ ਬੁਰਾ ਲੱਗ ਰਿਹਾ ਹੈ ਕਿ ਉਨ੍ਹਾਂ ਅਜਿਹੇ ਹਲਾਤਾਂ ‘ਚੋਂ ਗੁਜਰਣਾ ਪੈ ਰਿਹਾ ਹੈ।’ ਟਰੰਪ ਨੇ ਆਖਿਆ, ਉਹ ਅਜਿਹੇ ਵਿਅਕਤੀ ਨਹੀਂ ਹਨ, ਜਿਨ੍ਹਾਂ ਦੇ ਨਾਲ ਅਜਿਹਾ ਹੋਣਾ ਚਾਹੀਦਾ ਹੈ। ਇਹ ਮਾਮਲਾ ਪਹਿਲਾਂ ਸਾਹਮਣੇ ਆਉਣਾ ਚਾਹੀਦਾ ਸੀ ਅਤੇ ਇਸ ਨੂੰ ਪਹਿਲਾਂ ਹੀ ਹੱਲ ਕਰ ਲੈਣਾ ਚਾਹੀਦਾ ਸੀ।


