- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰਾਂਸਫ਼ਾਰਮ ਚੋਰ ਗਿਰੋਹ ਦੇ ਦੋ ਮੈਂਬਰ ਕਾਬੂ
ਅਮਰਗੜ੍ਹ – ਜ਼ਿਲ੍ਹਾ ਪੁਲਿਸ ਮੁਖੀ ਸ਼ੰਦੀਪ ਗਰਗ ਆਈ.ਪੀ.ਐਸ ਵੱਲੋਂ ਮਾੜੇ ਅਨਸ਼ਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਮਰਗੜ੍ਹ ਪੁਲਿਸ ਵੱਲੋਂ ਵੱਡੀ ਕਾਮਯਾਬੀ ਹਾਸ਼ਿਲ ਕਰਦਿਆਂ ਪੂਰੇ ਇਲਾਕੇ ਸਮੇਤ ਥਾਣਾ ਸ਼ੇਰਪੁਰ, ਥਾਣਾ ਸੰਦੋੜ ਅਤੇ ਥਾਣਾ ਸਦਰ ਧੂਰੇ ਦੇ ਏਰੀਏ ਵਿੱਚੋਂ ਅਨੇਕਾਂ ਟਰਾਂਸਫ਼ਾਰਮ ਚੋਰੀ ਕਰਨ ਵਾਲ਼ੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਅਮਰਗੜ੍ਹ ਵਿਖੇ ਸੱਦੀ ਪ੍ਰੈਸ ਕਾਂਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਲਵਿੰਦਰ ਸਿੰਘ ਚੀਮਾਂ ਡੀ.ਐਸ.ਪੀ ਸਬ-ਡਵੀਜ਼ਨ ਅਹਿਮਦਗੜ੍ਹ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ ’ਤੇ ਐਸ.ਐਚ.ਓ ਅਮਰਗੜ੍ਹ ਗੁਰਭਜਨ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਦਰਸ਼ਨ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਸਰਵਰਪੁਰ ਵਿਖੇ ਨਾਕਾਬੰਦੀ ਕੀਤੀ ਗਈ, ਜਿੱਥੇ ਚਿੱਟੇ ਰੰਗ ਦੀ ਜੈਨ ਕਾਰ ਨੂੰ ਰੋਕਣ ’ਤੇ ਟਰਾਂਸਫ਼ਾਰਮ ਚੋਰ ਗਿਰੋਹ ਦੇ ਦੋ ਮੈਂਬਰਾਂ ਲਖਵਿੰਦਰ ਸਿੰਘ ਉਰਫ਼ ਮਨੀਂ ਪੁੱਤਰ ਜੋਗਿੰਦਰ ਸਿੰਘ, ਵਾਸੀ ਸਿਆੜ ਹਾਲ ਅਬਾਦ ਸ਼ਿਮਲਾਪੁਰੀ ਲੁਧਿਆਣਾਂ ਅਤੇ ਸ਼ਿਵਰਤਨ ਪੁੱਤਰ ਸ਼ੰਕਰ, ਵਾਸੀ ਸੀਤਾਰਾਮ ਪੁਰਵਾ (ਯੂ.ਪੀ) ਨੂੰ 12 ਕੁਆਇਲਾਂ, 7 ਪਾਨੇ, 3 ਚਾਬੀਆਂ, ਇੱਕ ਪਲਾਸ ਅਤੇ 13 ਲੋਹਾ ਕੱਟਣ ਵਾਲੇ ਬਲੇਡ ਸਮੇਤ ਕਾਬੂ ਕਰਦਿਆਂ ਮਾਮਲਾ ਦਰਜ਼ ਕਰਨ ਉਪਰੰਤ ਉਕਤਾਨ ਤੋਂ ਡੁੰਘਾਈ ਨਾਲ਼ ਪੁੱਛ-ਗਿੱਛ ਕੀਤੀ ਜਾ ਰਹੀ ਹੈ ਜਿੰਨ੍ਹਾਂ ਤੋਂ ਚੋਰੀ ਦੇ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।


