- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਮੈਕਸੀਕੋ ਦੀ ਕੀਤੀ ਤਾਰੀਫ, ਕੈਨੇਡਾ ਨੂੰ ਦਿੱਤੀ ਇਹ ਧਮਕੀ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਟਵਿੱਟਰ ‘ਤੇ ਟਵੀਟ ਕਰ ਕੇ ਕਿਹਾ ਕਿ ਮੈਕਸੀਕੋ ਨਾਲ ਵਪਾਰ ਸਮਝੌਤੇ ‘ਤੇ ਚੰਗੀ ਤਰੱਕੀ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਨੇਡਾ ਦੇ ਵਾਹਨਾਂ ‘ਤੇ ਟੈਕਸ ਲਾਉਣ ਦੀ ਧਮਕੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਵਿਚਾਲੇ ਵਪਾਰਕ ਸੌਦਾ ਨਾ ਹੋਣ ‘ਤੇ ਉਨ੍ਹਾਂ ਦੇ ਵਾਹਨਾਂ ‘ਤੇ ਟੈਕਸ ਲਾਇਆ ਜਾਵੇਗਾ। ਟਰੰਪ ਨੇ ਅਮਰੀਕਾ, ਮੈਕਸੀਕੋ ਅਤੇ ਕੈਨੇਡਾ ਵਿਚਾਲੇ ‘ਨਾਰਥ ਅਮਰੀਕਨ ਫਰੀ ਟਰੇਡ ਅਗਰੀਮੈਂਟ’ ‘ਤੇ ਮੁੜ ਗੱਲਬਾਤ ਦੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਕਸੀਕੋ ਨਾਲ ਕਿਸੇ ਵੀ ਤਰ੍ਹਾਂ ਦੇ ਸੌਦੇ ਵਿਚ ਅਮਰੀਕੀ ਆਟੋਵਰਕਜ਼ ਅਤੇ ਕਿਸਾਨਾਂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਟਰੰਪ ਨੇ ਮੈਕਸੀਕੋ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਬੇਹੱਦ ‘ਸੱਜਣ’ ਵਿਅਕਤੀ ਦੱਸਿਆ। ਉੱਥੇ ਹੀ ਕੈਨੇਡਾ ਲਈ ਉਨ੍ਹਾਂ ਦਾ ਸੰਦੇਸ਼ ਕੋਈ ਖਾਸ ਮਿੱਤਰਤਾ ਵਾਲਾ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਨੂੰ ਉਡੀਕ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਟੈਕਸ ਅਤੇ ਵਪਾਰਕ ਰੁਕਾਵਟਾਂ ਵਧ ਹਨ। ਜੇਕਰ ਕੋਈ ਸਹਿਮਤੀ ਨਹੀਂ ਬਣਦੀ ਤਾਂ ਕੈਨੇਡਾ ਦੇ ਵਾਹਨਾਂ ‘ਤੇ ਟੈਕਸ ਲਾਇਆ ਜਾਵੇਗਾ।


