- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਹਿੰਦ-ਪ੍ਰਸ਼ਾਂਤ ਖਿੱਤੇ ’ਚ ਭਾਰਤ ਨਾਲ ਮਜ਼ਬੂਤ ਸਬੰਧਾਂ ਵਾਲੇ ਬਿੱਲ ’ਤੇ ਸਹੀ ਪਾਈ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਿੰਦ-ਪ੍ਰਸ਼ਾਂਤ ਖਿੱਤੇ ਵਿਚ ਭਾਰਤ ਨਾਲ ਬਹੁਪੱਖੀ ਸਬੰਧਾਂ ਦੀ ਮਜ਼ਬੂਤੀ ਅਤੇ ਖਿੱਤੇ ਵਿਚ ਆਪਣੀ ਅਗਵਾਈ ਮਜ਼ਬੂਤ ਕਰਨ ਲਈ ਇੱਕ ਬਿੱਲ ’ਤੇ ਸਹੀ ਪਾਈ। ਉਨ੍ਹਾਂ ਚੀਨ ਦੀਆਂ ਗਤੀਵਿਧੀਆਂ ਨੂੰ ਨਿਯਮ-ਆਧਾਰਿਤ ਕੌਮਾਂਤਰੀ ਪ੍ਰਣਾਲੀ ਨੂੰ ਕਮਜ਼ੋਰ ਬਣਾਉਣ ਵਾਲਾ ਦੱਸਿਆ। ਭਾਰਤ-ਪ੍ਰਸ਼ਾਂਤ ਖਿੱਤੇ ਵਿਚ ਸ਼ਾਂਤੀ ਅਤੇ ਸੁਰੱਖਿਆ ਨੂ ਹੱਲਾਸ਼ੇਰੀ ਦੇਣ ਵਿਚ ਅਮਰੀਕਾ ਅਤੇ ਭਾਰਤ ਵਿਚਾਲੇ ਕੂਟਨੀਤਕ ਸਾਂਝ ਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕਰਦਿਆਂ ਬਿੱਲ ਦੀ ਧਾਰਾ 2014 ਦੋਵਾਂ ਮੁਲਕਾਂ ਵਿਚ ਕੂਟਨੀਤਕ, ਆਰਥਿਕ ਅਤੇ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਅਤੇ ਵਿਆਪਕ ਬਣਾਉਂਦੀ ਹੈ। ਬਿਆਨ ਵਿਚ ਟਰੰਪ ਨੇ ਅਮਰੀਕਾ ਦੀ ਤਾਕਤ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਵਿਚ ਕਾਂਗਰਸ ਦਾ ਉਦੇਸ਼ ਸਾਂਝਾ ਕੀਤਾ ਪਰ ਬਾਹਰੀ, ਫ਼ੌਜੀ ਅਤੇ ਵਿਦੇਸ਼ੀ ਮਾਮਲਿਆਂ ਵਿਚ ਅਮਰੀਕਾ ਦੀ ਨੀਤੀ ਨੂੰ ਨਿਰਧਾਰਿਤ ਕਰਨ ਜਾਂ ਕੌਮਾਂਤਰੀ ਸਹਿਯੋਗੀਆਂ ਨਾਲ ਕੁਝ ਕੂਟਨੀਤਕ ਪਹਿਲ ਕਰਨ ਲਈ ਕਾਰਜਕਾਰੀ ਸ਼ਾਖਾ ਦੀ ਜ਼ਰੂਰਤ ਸਬੰਧੀ ਕਾਂਗਰਸ ਦੀਆਂ ਸਿਫਾਰਸ਼ਾਂ ਨੂੰ ਮੰਨਣ ਦੀ ਗਾਰੰਟੀ ਨਹੀਂ ਦਿੱਤੀ।


