- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਿੱਕਰੀ ਬਾਰਡਰ ਤੋਂ ਆ ਰਹੇ ਕਿਸਾਨਾਂ ਨੂੰ ਬੱਸ ਨੇ ਦਰੜਿਆ, ਦੋ ਦੀ ਮੌਤ, ਦੋ ਜ਼ਖ਼ਮੀ
ਨਵੀਂ ਦਿੱਲੀ – ਰੋਹਤਕ-ਦਿੱਲੀ ਹਾਈਵੇਅ ਤੇ ਅੱਜ ਦਰਦਨਾਕ ਸੜਕ ਹਾਦਸੇ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਕਿਸਾਨਾਂ ਦੇ ਟ੍ਰੈਕਟਰ-ਟਰਾਲੀ ਤੇ ਇੱਕ ਬੱਸ ਚੜਨ ਨਾਲ ਵਾਪਰਿਆ।ਹਾਦਸੇ ਦਾ ਸ਼ਿਕਾਰ ਕਿਸਾਨ ਟਿੱਕਰੀ ਬਾਰਡਰ ਤੋਂ ਕਿਸਾਨ ਅੰਦੋਲਨ ਤੋਂ ਆਪਣੇ ਪਿੰਡ ਪਰਤ ਰਹੇ ਸਨ ਜਦੋਂ ਰਾਹ ਵਿੱਚ ਰੋਹਦ ਟੋਲ ਪਲਾਜ਼ਾ ਕੋਲ ਇਹ ਦਰਦਨਾਕ ਹਾਦਸਾ ਵਾਪਰਿਆ।ਦਰਅਸਲ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਸੰਘਣੀ ਧੁੰਦ ਪੈ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ ਹਾਦਸਾ ਘੱਟ ਵਿਜ਼ੀਬਿਲਿਟੀ ਕਾਰਨ ਵਾਪਰਿਆ।


