- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਰਹੇਗਾ
ਮੁੱਖ ਮੰਤਰੀ ਵੱਲੋਂ ਰਾਮਨੌਮੀ ਮੌਕੇ ਇਕੱਤਰਤਾ ਤੋਂ ਸੰਕੋਚ ਕਰਨ ਦੀ ਅਪੀਲ
ਚੰਡੀਗੜ੍ਹ – ਖਿੱਤੇ ਵਿੱਚ ਵਧ ਰਹੇ ਕੋਵਿਡ ਕੇਸਾਂ ਨੂੰ ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ।ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵੱਲੋਂ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੁਹਾਲੀ ਇਸ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਪੀਲ ਕੀਤੀ ਕਿ ਰਾਮ ਨੌਮੀ ਦੇ ਤਿਉਹਾਰ ਮੌਕੇ ਇਕੱਤਰਤਾ ਅਤੇ ਵੱਡੇ ਜਸ਼ਨਾਂ ਤੋਂ ਸੰਕੋਚ ਕੀਤਾ ਜਾਵੇ।


