- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਭਾਈ ਲੌਂਗੋਵਾਲ ਨੇ ਦਿੱਤੀ ਵਧਾਈ
ਅੰਮ੍ਰਿਤਸਰ – ਡਾ. ਗੁਰਨਾਮ ਸਿੰਘ (ਡੀਨ ਅਲੂਮੀਨ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੂੰ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ਬਦਲੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵੱਲੋਂ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਭਾਈ ਲੌਂਗੋਵਾਲ ਨੇ ਡਾ. ਸਾਹਿਬ ਨੂੰ ਐਵਾਰਡ ਮਿਲਣ ’ਤੇ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੂਰੇ ਸਿੱਖ ਜਗਤ ਨੂੰ ਡਾ. ਗੁਰਨਾਮ ਸਿੰਘ ਵੱਲੋਂ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ’ਤੇ ਬਹੁਤ ਮਾਣ ਹੈ। ਡਾ. ਗੁਰਨਾਮ ਸਿੰਘ ਉਹ ਕੀਰਤਨੀਏ ਹਨ ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਵਿਚ ਕੀਰਤਨ ਕੀਤਾ ਹੈ। ਡਾ. ਸਾਹਿਬ ਨੇ ਬਹੁਤ ਸਾਰੀਆਂ ਕਿਤਾਬਾਂ ਤੇ ਸਾਹਿਤ ਵੀ ਲਿਖਿਆ, ਜਿਨ੍ਹਾਂ ਨੂੰ ਬਾਹਰ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ 5 ਫ਼ਰਵਰੀ 2019 ਨੂੰ ਡਾ. ਗੁਰਨਾਮ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਉਨ੍ਹਾਂ ਦੀਆਂ ਗੁਰਮਤਿ ਸੰਗੀਤ ਵਿਚ ਨਿਭਾਈਆਂ ਸੇਵਾਵਾਂ ਬਦਲੇ ਉਕਤ ਐਵਾਰਡ ਦਿੱਤਾ ਗਿਆ ਸੀ।


