- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਾ. ਹਰਸ਼ਿੰਦਰ ਕੌਰ ਵੱਲੋਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਸਮਾਜ ਨੂੰ ਹਲੂਣਾ ਦੇਣ ਦਾ ਸੱਦਾ
ਜੇਨੇਵਾ (ਸਵਿਟਜ਼ਰਲੈਂਡ) ਭਾਰਤ ਦੀ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਜੱਦੋ-ਜਹਿਦ ਕਰਦੀ ਉੱਘੀ ਹਸਤੀ ਡਾ. ਹਰਸ਼ਿੰਦਰ ਕੌਰ ਨੇ ਵਰਲਡ ਕੌਂਸਲ ਆਫ਼ ਚਰਚਿਜ਼ ਵਿਖੇ ਲਿੰਗਕ ਨਿਆਂ ਦੇ ਮੁੱਦੇ ਉੱਤੇ ਆਪਣੇ ਵਿਚਾਰ ਧੜੱਲੇ ਨਾਲ ਪੇਸ਼ ਕੀਤੇ। ਵਰਲਡ ਕੌਂਸਲ ਆਫ਼ ਚਰਿਚਜ਼ ਦੀ ਮਨੁੱਖੀ ਹੱਕਾਂ ਬਾਰੇ ਅਧਿਕਾਰੀ ਜੈਨੀਫਰ ਫਿਲਪੋਟ ਨਿਸੇਨ ਨੇ ਡਾ. ਹਰਸ਼ਿੰਦਰ ਕੌਰ ਦੀ ਜਾਣ ਪਛਾਣ ਕਰਾਉਂਦਿਆਂ ਦੱਸਿਆ ਕਿ ਡਾ. ਹਰਸ਼ਿੰਦਰ ਕੌਰ ਬੀਤੇ 26 ਵਰਿਆਂ ਤੋਂ ਕੌਮਾਂਤਰੀ ਪੱਧਰ ਉੱਤੇ ਭਰੂਣ ਹੱÎਤਿਆ ਖਿਲਾਫ਼ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਅਤੇ 2 ਵਾਰ ਸੰਯੁਕਤ ਰਾਸ਼ਟਰ ਵਿਖੇ ਭਾਰਤ ਦੀ ਪ੍ਰਤੀਨਿੱਧਤਾ ਵੀ ਕਰ ਚੁੱਕੇ ਹਨ। ਡਾ. ਹਰਸ਼ਿੰਦਰ ਕੌਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਔਰਤਾਂ ਉੱਤੇ ਹੋ ਰਹੇ ਅੱਤਿਆਚਾਰ ਵੇਖ ਕੇ ਇੰਝ ਲੱਗਦਾ ਹੈ ਕਿ ਜਿਵੇਂ ਕਿਸੇ ਵੀ ਧਰਮ ਵਿੱਚ ਉਨਾਂ ਦੇ ਹੱਕ ਸੁਰੱਖਿਅਤ ਨਹੀਂ ਹਨ। ਉਨਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤਾਂ ਉੱਤੇ ਹੋ ਰਹੇ ਜ਼ੁਲਮਾਂ ਅਤੇ ਵਿਤਕਰੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਜਿਸ ਨਾਲ ਔਰਤਾਂ ਉੱਤੇ ਹੋ ਰਹੇ ਅੱਤਿਆਚਾਰਾਂ ਵਿੱਚ ਕਮੀ ਆਈ। ਉਨਾਂ ਅੱਗੇ ਕਿਹਾ ਕਿ ਔਰਤਾਂ ਉੱਤੇ ਹੋ ਰਹੇ ਜ਼ੁਰਮਾਂ ਨੂੰ ਰੋਕਣ ਹਿੱਤ ਸਮਾਜ ਵਿੱਚ ਜਾਗ੍ਰਿਤੀ ਲਿਆ ਕੇ ਇਸਨੂੰ ਹਲੂਣਾ ਦੇਣ ਦੀ ਲੋੜ ਹੈ ਅਤੇ ਸਕੂਲ ਤੇ ਸਮਾਜ ਦੇ ਵੱਖ ਵੱਖ ਪੱਧਰਾਂ ਉੱਤੇ ਐਕਸ-ਵਾਈ ਕ੍ਰੋਮੋਸੋਮ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਤੇ ਇਸ ਤੋਂ ਇਲਾਵਾ ਮਾਦਾ ਭਰੂਣ ਹੱਤਿਆ ਦੇ ਸਾਰੇ ਮਾਮਲਿਆਂ ਵਿੱਚ ਕਤਲ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਵਰਲਡ ਕੌਂਸਲ ਆਫ਼ ਚਰਚਿਜ਼ ਦੇ ਜਨਰਲ ਸਕੱਤਰ ਡਾ. ਓਲਾਵ ਫਾਇਕਸੇ ਵੇਤ ਨੇ ਡਾ. ਹਰਸ਼ਿੰਦਰ ਕੌਰ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ 8 ਮਾਰਚ, 2020 ਨੂੰ ਸੰਯੁਕਤ ਰਾਸ਼ਟਰ ਵਿਖੇ ਕੌਮਾਂਤਰੀ ਪੱਧਰ ਉੱਤੇ ਮਾਦਾ ਭਰੂਣ ਹੱÎਤਿਆ ਦੇ ਮੁੱਦੇ ਉੱਤੇ ਆਪਣੇ ਵਿਚਾਰ ਰੱਖਣ ਦਾ ਸੱਦਾ ਵੀ ਦਿੱਤਾ।


