- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੀ.ਜੀ.ਪੀ. ਸੁਰੇਸ਼ ਅਰੋੜਾ ਵੱਲੋਂ ਸੇਵਾਕਾਲ ’ਚ ਵਾਧਾ ਨਾ-ਮਨਜ਼ੂਰ
ਚੰਡੀਗੜ੍ਹ – ਪੰਜਾਬ ਪੁਲਿਸ ਦੇ ਮੁਖੀ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਆਪਣੇ ਸੇਵਾਕਾਲ ’ਚ ਕੀਤੇ ਵਾਧੇ ਨੂੰ ਨਾਮਨਜ਼ੂਰ ਕਰ ਦਿਤਾ ਹੈ। ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਸਰਕਾਰ ਨੂੰ ਚਿਠੀ ਲਿਖੀ ਹੈ ਕਿ ਉਹ ਆਪਣੇ ਕਾਰਜਕਾਲ ’ਚ ਹੋਰ ਵਾਧਾ ਨਹੀਂ ਚਾਹੁੰਦੇ, ਇਸ ਲਈ ਐਕਸਟੈਨਸ਼ਨ ਸਵੀਕਾਰ ਨਹੀਂ ਕਰਨਗੇ। ਅਰੋੜਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕਰਕੇ ਉਨ੍ਹਾਂ ਨੂੰ ਫਾਰਗ ਕਰ ਦਿਤਾ ਜਾਵੇ। ਇਸ ’ਤੇ ਸਰਕਾਰ ਨੇ ਕਿਹਾ ਹੈ ਕਿ ਯੂ.ਪੀ.ਐਸ.ਸੀ. ਨੂੰ ਜਲਦ ਹੀ ਪੁਲਿਸ ਮੁਖੀ ਲਗਣ ਦੇ ਕਾਬਲ ਅਫ਼ਸਰਾਂ ਦਾ ਪੈਨਲ ਭੇਜਿਆ ਜਾਵੇਗਾ ਤਾਂ ਜੋ ਪੰਜਾਬ ਨੂੰ ਨਵਾਂ ਡੀ.ਜੀ.ਪੀ. ਮਿਲ ਸਕੇ। ਜ਼ਿਕਰਯੋਗ ਹੈ ਕਿ ਬੀਤੀ 16 ਜਨਵਰੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੇਸ਼ ਅਰੋੜਾ ਦੇ ਕਾਰਜਕਾਲ ’ਚ ਇਕ ਸਾਲ ਦਾ ਵਾਧਾ ਕਰ ਦਿਤਾ ਸੀ। ਗ੍ਰਹਿ ਮੰਤਰਾਲੇ ਦੀ ਚਿਠੀ ਮੁਤਾਬਿਕ ਅਰੋੜਾ ਸਤੰਬਰ 2019 ਤਕ ਆਪਣੇ ਅਹੁਦੇ ’ਤੇ ਬਣੇ ਰਹਿ ਸਕਦੇ ਸਨ।


